In Pathankot six Corona : ਪਠਾਨਕੋਟ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮੁੜ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਥੇ ਅੱਜ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲੇ ਵਿਚ ਅੱਜ 107 ਕੋਰੋਨਾ ਟੈਸਟ ਦੇ ਸੈਂਪਲਾਂ ਦੀ ਰਿਪੋਰਟ ਸਾਹਮਣੇ ਆਈ ਹੈ, ਜਿਨ੍ਹਾਂ ਵਿਚੋਂ 6 ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਹ ਨਵੇਂ 6 ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਦੇ ਕੁਲ ਮਾਮਲਿਆਂ ਦੀ ਗਿਣਤੀ 74 ਹੋ ਗਈ ਹੈ, ਜਿਨ੍ਹਾਂ ਵਿਚੋਂ 36 ਲੋਕ ਠੀਕ ਹੋ ਕੇ ਆਪਮੇ ਗਰਾਂ ਨੂੰ ਪਰਤ ਚੁੱਕੇ ਹਨ, ਜਦਕਿ ਤਿੰਨ ਲੋਕ ਇਸ ਖਤਰਨਾਕ ਵਾਇਰਸ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ ਤੇ ਇਸ ਸਮੇਂ ਜ਼ਿਲੇ ਵਿਚ 35 ਕੇਸ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਭਾਵੇਂ ਸੂਬੇ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਪਰ ਫਿਰ ਵੀ ਰਾਹਤ ਵਾਲੀ ਗੱਲ ਇਹ ਹੈ ਕਿ ਪੰਜਾਬ ਵਿੱਚ ਕੋਰੋਨਾ ਸੰਕਰਮਿਤ ਲੋਕਾਂ ਦੇ ਸਿਹਤਮੰਦ ਹੋਣ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੰਗਲਵਾਰ ਨੂੰ 17 ਹੋਰ ਮਰੀਜ਼ ਠੀਕ ਹੋਏ। ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਰਾਜ ‘ਚ ਹੁਣ ਸਿਹਤਮੰਦ ਲੋਕਾਂ ਦੀ ਗਿਣਤੀ 2017 ਹੋ ਗਈ ਹੈ, ਜਦਕਿ ਪੰਜਾਬ ‘ਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ। ਬੀਤੇ ਦਿਨ ਸੂਬੇ ਵਿੱਚ 37 ਨਵੇਂ ਕੇਸ ਸਾਹਮਣੇ ਆਏ। ਹੁਣ 2426 ਤੋਂ ਵੱਧ ਮਰੀਜ਼ ਹਨ। ਹਾਲਾਂਕਿ, ਇਨ੍ਹਾਂ ਐਕਟਿਵ ਮਰੀਜ਼ਾਂ ਵਿੱਚੋਂ ਸਿਰਫ 363 ਮਰੀਜ਼ ਮੌਜੂਦ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਮੰਗਲਵਾਰ ਨੂੰ ਜਲੰਧਰ ਵਿੱਚ 10, ਪਠਾਨਕੋਟ ਵਿੱਚ ਅੱਠ, ਗੁਰਦਾਸਪੁਰ ਵਿੱਚ ਚਾਰ, ਸੰਗਰੂਰ ਵਿੱਚ ਤਿੰਨ, ਅੰਮ੍ਰਿਤਸਰ, ਮੋਗਾ, ਨਵਾਂ ਸ਼ਹਿਰ, ਲੁਧਿਆਣਾ ਤੇ ਮੁਹਾਲੀ ਵਿੱਚ ਦੋ- ਦੋ, ਜਦਕਿ ਫਰੀਦਕੋਟ ਤੇ ਪਟਿਆਲੇ ਵਿੱਚ ਇੱਕ-ਇੱਕ ਕੇਸ ਸਾਹਮਣੇ ਆਇਆ। ਦੂਜੇ ਪਾਸੇ, ਚੰਡੀਗੜ੍ਹ ਦੇ ਸੈਕਟਰ-30 ਵਿੱਚ ਇੱਕ 80 ਸਾਲਾ ਔਰਤ ਦੀ ਮੌਤ ਹੋ ਗਈ।