ਰਾਜਪੁਰਾ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਵਿਰੋਧ ਹੋਰ ਤੇਜ਼ ਕਰ ਦਿੱਤਾ ਹੈ। ਖੇਤੀ ਸੁਧਾਰ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ।
ਐਤਵਾਰ ਨੂੰ ਨਵੀਂ ਅਨਾਜ ਮੰਡੀ ਦੇ ਪਿੱਛੇ ਭਾਰਤ ਵਿਕਾਸ ਪ੍ਰੀਸ਼ਦ ਦੀ ਇਮਾਰਤ ਵਿਚ ਭਾਜਪਾ ਦੀ ਬੈਠਕ ਵਿਚ ਹੰਗਾਮਾ ਹੋਇਆ। ਇਹ ਮੀਟਿੰਗ ਭਾਜਪਾ ਆਗੂ ਭੁਪੇਸ਼ ਅਗਰਵਾਲ ਅਤੇ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ ਸੀ।ਜਿਵੇਂ ਹੀ ਮੀਟਿੰਗ ਦੀ ਜਾਣਕਾਰੀ ਮਿਲੀ ਤਾਂ ਕਿਸਾਨ ਜਥੇਬੰਦੀਆਂ ਉਥੇ ਪਹੁੰਚ ਗਈਆਂ ਅਤੇ ਜ਼ੋਰਦਾਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਜਿਵੇਂ ਹੀ ਪੁਲਿਸ ਨੇ ਭਾਜਪਾ ਨੇਤਾਵਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂ ਗੁੱਸੇ ਵਿੱਚ ਆ ਗਏ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਦੌਰਾਨ ਦੋ ਭਾਜਪਾ ਨੇਤਾਵਾਂ ਨੂੰ ਕੁੱਟਣ ਦੇ ਨਾਲ ਕੌਂਸਲਰ ਨੇ ਸ਼ਾਂਤੀ ਸਪਰਾ ਦੇ ਕਪੜੇ ਵੀ ਫਾੜੇ ਗਏ। ਡੀਐਸਪੀ ਘਨੌਰ ਜਸਵਿੰਦਰ ਸਿੰਘ ਟਿਵਾਨਾ ਭਾਰੀ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਮੌਕੇ ‘ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਮਹਿੰਗੇ ਪੈਟਰੋਲ-ਡੀਜ਼ਲ ਖਿਲਾਫ ਯੂਥ ਕਾਂਗਰਸ ਦਾ ਪ੍ਰਦਰਸ਼ਨ, ਹਥਿਆਰਾਂ ਸਣੇ ਸ਼ਰੇਆਮ ਘੁੰਮਦੇ ਦਿਸੇ ਨੌਜਵਾਨ