ਦਿੱਲੀ ਬਾਰਡਰ ‘ਤੇ ਅੰਦੋਲਨ ਵਿਚ ਸ਼ਹੀਦ ਕਿਸਾਨਾਂ ਦੀ ਯਾਦ ‘ਚ ਸੰਗਰੂਰ ‘ਚ ਸ਼ਹੀਦ ਕਿਸਾਨ ਸਮਾਰਕ ਬਣਾ ਦਿੱਤੀ ਗਈ ਹੈ। ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਸ ਦਾ ਉਦਘਾਟਨ ਕੀਤਾ। ਇਸ ਸਮਾਰਕ ਨੂੰ ‘ਯਾਦਗਾਰ ਏ ਸ਼ਹੀਦਾਂ’ ਦਾ ਨਾਂ ਦਿੱਤਾ ਗਿਆ ਹੈ।
ਸਮਾਰਕ ਦਾ ਉਦਘਾਟਨ ਕਰਦਿਆਂ ਮੰਤਰੀ ਸਿੰਗਲਾ ਨੇ ਕਿਹਾ ਕਿ ਕਿਸਾਨ ਅੰਦੋਲਨ ‘ਚ ਹਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ। ਕਿਸਾਨ ਤੇ ਮਜ਼ਦੂਰਾਂ ਨਾਲ ਦੁਕਾਨਦਾਰ ਵੀ ਅੰਦੋਲਨ ਵਿਚ ਸ਼ਾਮਲ ਹੋਏ। ਇਹ ਅੰਦੋਲਨ ਸੱਚੀ ਪੰਜਾਬੀਅਤ ਦੀ ਅਗਵਾਈ ਕਰਦਾ ਹੈ, ਜਿਥੇ ਲੋਕ ਬਿਨਾਂ ਕਿਸੇ ਮਕਸਦ ਦੇ ਇਕ-ਦੂਜੇ ਨਾਲ ਜੁੜੇ। ਸਿੰਗਲਾ ਨੇ ਕਿਹਾ ਕਿ ਉਹ ਪੰਜਾਬੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ‘ਤੇ ਮਾਣ ਹੋ ਰਿਹਾ ਹੈ ਕਿ ਪੰਜਾਬੀਆਂ ਨੇ ਪੂਰੇ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਨੇ ਸਾਰਿਆਂ ਨੂੰ ਕੇਂਦਰ ਸਰਕਾਰ ਨੂੰ ਥੋਪੇ ਜਾ ਰਹੇ ਕਾਲੇ ਕਾਨੂੰਨਾਂ ਖਿਲਾਫ ਲਾਮਬੰਦ ਕੀਤਾ।
ਇਸ ਯਾਦਗਾਰ ‘ਤੇ ਸੰਗਰੂਰ ਜਿਲ੍ਹੇ ਨਾਲ ਸਬੰਧਤ ਉਨ੍ਹਾਂ ਸਾਰੇ ਕਿਸਾਨਾਂ ਦੇ ਨਾਂ ਲਿਖੇ ਹੋਏ ਹਨ, ਜਿਨ੍ਹਾਂ ਦੀ ਦਿੱਲੀ ਬਾਰਡਰ ‘ਤੇ ਅੰਦੋਲਨ ਦੌਰਾਨ ਮੌਤ ਹੋਈ ਹੈ। ਸਿੰਗਲਾ ਨੇ ਕਿਹਾ ਕਿ ਦੇਸ਼ ਭਰ ‘ਚ ਅੰਦੋਲਨ ਦੌਰਾਨ ਜਾਨ ਗੁਆਉਣ ਵਾਲਿਆਂ ਦੀ ਯਾਦ ਵਿਚ ਇਹ ਪਹਿਲੀ ਯਾਦਗਾਰ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੂਬੇ ‘ਚ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ‘ਚ ਸਮਾਰਕ ਬਣਾਉਣ ਦੀ ਗੱਲ ਕਹਿ ਚੁੱਕੇ ਹਨ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਸਰਕਾਰ ਤੋਂ ਦਿੱਲੀ ਬਾਰਡਰ ‘ਤੇ ਹੀ ਮ੍ਰਿਤਕ ਕਿਸਾਨਾਂ ਦੀ ਯਾਦਗਾਰ ਬਣਾਉਣ ਲਈ ਜਗ੍ਹਾ ਦੀ ਮੰਗ ਰੱਖੀ ਹੈ।