Increased fines for violating : ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ’ਤੇ ਜੁਰਮਾਨਾ ਰਾਸ਼ੀ ਦਿੱਤੀ ਗਈ ਹੈ। ਹੁਣ ਮਾਸਕ ਨਾ ਪਹਿਨਣ ’ਤੇ 500 ਅਤੇ ਕਾਰ ਵਿਚ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਦੀ ਪਾਲਣਾ ਨਾ ਕਰਨ ’ਤੇ 2000 ਰੁਪਏ ਜੁਰਮਾਨਾ ਭਰਨਾ ਪਏਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਤਕ ਸਥਾਨਾਂ ’ਤੇ ਮਾਸਕ ਨਾ ਪਹਿਨਣ ’ਤੇ 200 ਅਤੇ ਥੁੱਕਣ ’ਤੇ 100 ਰੁਪਏ ਜੁਰਮਾਨਾ ਲਗਦਾ ਸੀ ਜਿਸ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ’ਤੇ 500 ਰੁਪਏ ਜੁਰਮਾਨਾ ਲਗਾਇਆ ਜਾਂਦਾ ਸੀ।
ਹੁਣ ਨਵੇਂ ਹੁਕਮਾਂ ਮੁਤਾਬਕ ਹੋਮ ਕੁਆਰੰਟਾਈਨ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਭਰਨਾ ਪਏਗਾ, ਜਦਕਿ ਜਨਤਕ ਸਥਾਨਾਂ ’ਤੇ ਥੁੱਕਣ ’ਤੇ 500 ਰੁਪਏ ਜੁਰਮਨਾ ਲੱਗੇਗਾ। ਇਸ ਤੋਂ ਇਲਾਵਾ ਦੁਕਾਨਾਂ ਵਿਚ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਾ ਕਰਨ ’ਤੇ ਦੁਕਾਨਦਾਰ ਨੂੰ 2000 ਰੁਪਏ ਤੱਕ ਦਾ ਜੁਰਮਾਨਾ ਭਰਨਾ ਭਰੇਗਾ ਜਦਕਿ ਬੱਸ ਵਿਚ ਸਮਾਜਿਕ ਦੂਰੀ ਨਾ ਰੱਖਣ ’ਤੇ ਬੱਸ ਮਾਲਿਕ ’ਤੇ 3000 ਰੁਪਏ ਤੇ ਆਟੋ ਤੇ ਦੋਪਹੀਆ ਵਾਹਨਾਂ ’ਤੇ 500 ਰੁਪਏ ਜੁਰਮਾਨਾ ਲੱਗੇਗਾ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਾਮਾਰੀ ਤੋਂ ਸੁਰੱਖਿਅਤ ਰਖਣ ਲਈ ਇਨ੍ਹਾਂ ਜੁਰਮਾਨਿਆਂ ’ਚ ਵਾਧਾ ਕਰਨਾ ਜ਼ਰੂਰੀ ਸੀ। ਇਸ ਬਾਰੇ ਜਾਣਕਾਰੀ ਦਿੰਦਿਆੰ ਸਿਹਤ ਮੰਤਰੀ ਨੇ ਦੱਸਿਆ ਕਿ ਬੀਡੀਪੀਓ, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਵੱਲੋਂ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਮਾਰੀ ਰੋਗ ਐਕਟ 1987 ਦੀਆਂ ਧਾਰਾਵਾਂ ਅਧੀਨ ਜੁਰਮਾਨਾ ਲਗਾ ਸਕਦਾ ਹੈ। ਜੇਕਰ ਉਲੰਘਣਾ ਕਰਨ ਵਾਲੇ ਕਿਸੇ ਵਿਅਕਤੀ ਵੱਲੋਂ ਇਹ ਜੁਰਮਾਨਾ ਨਹੀਂ ਭਰਿਆ ਜਾਂਦਾ ਤਾਂ ਉਸ ਵਿਰੁੱਧ ਆਈਪੀਸੀ ਦੀ ਧਾਰਾ 188 ਦੇ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।