2021 ਟੀ-20 ਵਿਸ਼ਵ ਕੱਪ ‘ਚ ਅੱਜ ਦੂਜਾ ਮੈਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜਾਇਦ ਕ੍ਰਿਕਟ ਸਟੇਡੀਅਮ ‘ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਇਹ ਮੈਚ ਟੀਮ ਇੰਡੀਆ ਲਈ ਬਹੁਤ ਮਹੱਤਵਪੂਰਨ ਹੈ।

ਜਿੱਥੇ ਭਾਰਤੀ ਟੀਮ ਨੇ ਟੂਰਨਾਮੈਂਟ ‘ਚ ਅਜੇ ਤੱਕ ਆਪਣੀ ਜਿੱਤ ਦਾ ਖਾਤਾ ਨਹੀਂ ਖੋਲ੍ਹਿਆ ਹੈ, ਉਥੇ ਹੀ ਅਫਗਾਨਿਸਤਾਨ ਦੀ ਟੀਮ ਨੇ ਹੁਣ ਤੱਕ ਦੋ ਜਿੱਤਾਂ ਦਰਜ ਕੀਤੀਆਂ ਹਨ। ਜੇਕਰ ਭਾਰਤ ਨੇ ਸੈਮੀਫਾਈਨਲ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣਾ ਹੈ ਤਾਂ ਉਸ ਨੂੰ ਅੱਜ ਹਰ ਹਾਲਤ ‘ਚ ਜਿੱਤ ਦਰਜ ਕਰਨੀ ਪਏਗੀ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, WHO ਨੇ ਭਾਰਤੀ ਟੀਕੇ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ
ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਦੇ ਸੁਪਰ 12 ਦਾ ਇਹ ਮੈਚ ਆਬੂ ਧਾਬੀ ਦੇ ਸ਼ੇਖ ਜਾਇਦ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦਾ ਟਾਸ ਭਾਰਤੀ ਸਮੇਂ ਅਨੁਸਾਰ ਸ਼ਾਮ 7:00 ਵਜੇ ਹੋਵੇਗਾ, ਜਦਕਿ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
