ਮੁੰਬਈ ਦੇ ਵਾਨਖੇੜੇ ‘ਚ ਖੇਡੇ ਜਾ ਰਹੇ ਦੂਜੇ ਟੈਸਟ ‘ਚ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ ‘ਚ ਸਿਰਫ 62 ਦੌੜਾਂ ‘ਤੇ ਹੀ ਢੇਰ ਹੋ ਗਈ। ਇਹ ਟੈਸਟ ਕ੍ਰਿਕਟ ਵਿੱਚ ਭਾਰਤ ਦੇ ਖਿਲਾਫ ਕੀਵੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ। ਭਾਰਤ ਲਈ ਆਰ ਅਸ਼ਵਿਨ ਨੇ ਚਾਰ ਵਿਕਟਾਂ ਲਈਆਂ। ਦੂਜੇ ਪਾਸੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਤਿੰਨ ਸਫਲਤਾਵਾਂ ਮਿਲੀਆਂ ਹਨ।
ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 325 ਦੌੜਾਂ ਬਣਾਈਆਂ ਸਨ। ਜਵਾਬ ‘ਚ ਮਹਿਮਾਨ ਟੀਮ ਆਪਣੀ ਪਹਿਲੀ ਪਾਰੀ ‘ਚ 62 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਟੀਮ ਇੰਡੀਆ ਨੂੰ 263 ਦੌੜਾਂ ਦੀ ਲੀਡ ਮਿਲ ਗਈ। ਹਾਲਾਂਕਿ ਕਪਤਾਨ ਵਿਰਾਟ ਕੋਹਲੀ ਨੇ ਮਹਿਮਾਨ ਟੀਮ ਨੂੰ ਫਾਲੋਆਨ ਨਹੀਂ ਦਿੱਤਾ ਅਤੇ ਭਾਰਤ ਦੀ ਦੂਜੀ ਪਾਰੀ ਜਾਰੀ ਹੈ। ਇਸ ਤੋਂ ਪਹਿਲਾ ਟੀਮ ਇੰਡੀਆ ਨੇ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਪਹਿਲੀ ਪਾਰੀ ਵਿੱਚ ਕਾਇਲ ਜੇਮਸਨ (17) ਅਤੇ ਟਾਮ ਲੈਥਮ (10) ਨੂੰ ਛੱਡ ਕੇ ਕੋਈ ਵੀ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕਿਆ। ਭਾਰਤੀ ਟੀਮ ਦੇ ਸਪਿਨਰ ਰਵੀਚੰਦਰਨ ਅਸ਼ਵਿਨ ਨੇ 4, ਮੁਹੰਮਦ ਸਿਰਾਜ ਨੇ 3, ਅਕਸ਼ਰ ਪਟੇਲ ਨੇ 2 ਅਤੇ ਜਯੰਤ ਯਾਦਵ ਨੇ ਇੱਕ ਵਿਕਟ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ : ਸਰਕਾਰ ਨਾਲ ਗੱਲਬਾਤ ਲਈ ਕਿਸਾਨਾਂ ਨੇ ਬਣਾਈ ਕਮੇਟੀ ਬਲਬੀਰ ਸਿੰਘ ਰਾਜੇਵਾਲ ਸਣੇ ਇਹ 5 ਆਗੂ ਹੋਣਗੇ ਸ਼ਾਮਿਲ
ਭਾਰਤੀ ਟੀਮ ਨੇ ਦੂਜੀ ਪਾਰੀ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਖਬਰ ਲਿਖੇ ਜਾਣ ਤੱਕ ਟੀਮ ਨੇ ਬਿਨਾਂ ਕੋਈ ਵਿਕਟ ਗੁਆਏ 21 ਓਵਰਾਂ ਵਿੱਚ 69 ਸਕੋਰ ਬਣਾ ਲਏ ਹਨ। ਇਸ ਸਮੇਂ ਤੱਕ ਸਲਾਮੀ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ 29 ਅਤੇ ਮਯੰਕ ਅਗਰਵਾਲ ਨੇ 38 ਦੌੜਾਂ ਬਣਾਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: