ਭਾਰਤ ਅਤੇ ਪਾਕਿਸਤਾਨ ਨੇ ਇੱਕ ਦੂਜੇ ਦੀਆਂ ਜੇਲ੍ਹਾਂ ਵਿੱਚ ਬੰਦ ਮਛੇਰਿਆਂ ਅਤੇ ਨਾਗਰਿਕਾਂ ਦੀ ਸੂਚੀ ਸਾਂਝੀ ਕੀਤੀ ਹੈ। ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ 434 ਕੈਦੀ ਭਾਰਤੀ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਵਿੱਚੋਂ 339 ਆਮ ਨਾਗਰਿਕ ਅਤੇ 95 ਮਛੇਰੇ ਹਨ। ਪਾਕਿਸਤਾਨ ਨੇ 705 ਭਾਰਤੀ ਕੈਦੀਆਂ ਦੀ ਸੂਚੀ ਸਾਂਝੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਜੇਲ੍ਹਾਂ ਵਿੱਚ 51 ਨਾਗਰਿਕ ਅਤੇ 654 ਮਛੇਰੇ ਬੰਦ ਹਨ।
ਜਾਣਕਾਰੀ ਅਨੁਸਾਰ ਭਾਰਤ ਨੇ ਪਾਕਿਸਤਾਨ ਤੋਂ ਆਪਣੇ ਭਾਰਤੀ ਕੈਦੀਆਂ ਨੂੰ ਛੇਤੀ ਤੋਂ ਛੇਤੀ ਰਿਹਾਅ ਕਰਨ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਅਤੇ ਇਹ ਪੁਸ਼ਟੀ ਹੋ ਚੁੱਕੀ ਹੈ ਕਿ ਉਹ ਭਾਰਤੀ ਹਨ ਤਾਂ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।
ਇਹ ਵੀ ਪੜ੍ਹੋ : ਜਲੰਧਰ ‘ਚ ਤੇਜ਼ਧਾਰ ਹਥਿਆਰ ਨਾਲ ਨੌਜਵਾਨ ‘ਤੇ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ
ਦੱਸ ਦੇਈਏ ਕਿ ਦੋਹਾਂ ਦੇਸ਼ਾਂ ਵਿਚਾਲੇ 2008 ‘ਚ ਕੌਂਸਲਰ ਪਹੁੰਚ ਸਮਝੌਤਾ ਹੋਇਆ ਸੀ। ਇਸ ਤਹਿਤ ਦੋਵੇਂ ਦੇਸ਼ ਹਰ ਸਾਲ 1 ਜਨਵਰੀ ਅਤੇ 1 ਜੁਲਾਈ ਨੂੰ ਇਕ ਦੂਜੇ ਦੇ ਨਾਗਰਿਕਾਂ ਦੀ ਜਾਣਕਾਰੀ ਸਾਂਝੀ ਕਰਦੇ ਹਨ। ਭਾਰਤ ਅਤੇ ਪਾਕਿਸਤਾਨ ਨੇ ਐਤਵਾਰ ਨੂੰ ਇੱਕ ਦੂਜੇ ਨਾਲ ਆਪਣੇ ਪ੍ਰਮਾਣੂ ਕੇਂਦਰਾਂ ਦੀ ਸੂਚੀ ਵੀ ਸਾਂਝੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਕਿਰਿਆ ਪਿਛਲੇ 32 ਸਾਲਾਂ ਤੋਂ ਚੱਲ ਰਹੀ ਹੈ। ਦੋਵੇਂ ਦੇਸ਼ ਪਰਮਾਣੂ ਸੰਸਥਾਵਾਂ ਅਤੇ ਸਹੂਲਤਾਂ ‘ਤੇ ਹਮਲਾ ਨਾ ਕਰਨ ਦੇ ਸਮਝੌਤੇ ਤਹਿਤ ਇਹ ਸੂਚੀ ਸਾਂਝੀ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਸਮਝੌਤਾ ਭਾਰਤ ਅਤੇ ਪਾਕਿਸਤਾਨ ਵਿਚਾਲੇ 31 ਦਸੰਬਰ 1988 ਨੂੰ ਹੋਇਆ ਸੀ ਅਤੇ 27 ਜਨਵਰੀ 1991 ਨੂੰ ਲਾਗੂ ਕੀਤਾ ਗਿਆ ਸੀ। ਕੈਦੀਆਂ ਦੀ ਪਹਿਲੀ ਸੂਚੀ 1 ਜਨਵਰੀ 1992 ਨੂੰ ਸਾਂਝੀ ਕੀਤੀ ਗਈ ਸੀ। ਉਦੋਂ ਤੋਂ ਹਰ ਸਾਲ 1 ਜਨਵਰੀ ਨੂੰ ਦੋਵੇਂ ਦੇਸ਼ ਇਸ ਸੂਚੀ ਨੂੰ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ 21 ਫਰਵਰੀ 2007 ਨੂੰ ਪਰਮਾਣੂ ਖਤਰੇ ‘ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਇਕ ਸਮਝੌਤਾ ਲਾਗੂ ਹੋਇਆ ਸੀ। ਇਹ ਸਮਝੌਤਾ ਪ੍ਰਮਾਣੂ ਹਥਿਆਰਾਂ ਨਾਲ ਜੁੜੇ ਹਾਦਸਿਆਂ ਦੇ ਖਤਰੇ ਨੂੰ ਘਟਾਉਣ ਲਈ ਕੀਤਾ ਗਿਆ ਸੀ। ਇਸ ਸਮਝੌਤੇ ਤਹਿਤ ਦੋਵੇਂ ਦੇਸ਼ ਆਪਣੇ ਖੇਤਰ ‘ਚ ਪਰਮਾਣੂ ਹਥਿਆਰਾਂ ਨਾਲ ਕੋਈ ਹਾਦਸਾ ਹੋਣ ‘ਤੇ ਇਕ-ਦੂਜੇ ਨੂੰ ਸੂਚਿਤ ਕਰਨਗੇ।