ਦੁਨੀਆ ਭਰ ਵਿੱਚ ਕੋਰੋਨਾ ਦੀ ਲਾਗ ਵਿਰੁੱਧ ਜੰਗ ਅਜੇ ਵੀ ਜਾਰੀ ਹੈ। ਇਸ ਦੌਰਾਨ ਭਾਰਤ ਵਿੱਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 7,584 ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਤੋਂ ਪਹਿਲਾਂ ਬੀਤੇ ਦਿਨ ਯਾਨੀ ਵੀਰਵਾਰ ਨੂੰ ਕੋਰੋਨਾ ਦੇ 7,240 ਮਾਮਲੇ ਸਾਹਮਣੇ ਆਏ ਸਨ । ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ 24 ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਕੋਰੋਨਾ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 24 ਹਜ਼ਾਰ 747 ਹੋ ਗਈ ਹੈ।
ਦੱਸ ਦੇਈਏ ਕਿ ਕੋਰੋਨਾ ਦੇ 7,584 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 36,267 ਹੋ ਗਈ ਹੈ । ਸਰਕਾਰੀ ਅੰਕੜਿਆਂ ਅਨੁਸਾਰ ਦੋ ਹਫ਼ਤਿਆਂ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਅੱਠ ਗੁਣਾ ਵੱਧ ਗਈ ਹੈ । ਦੇਸ਼ ਵਿੱਚ ਕੋਰੋਨਾ ਦੀ ਰੋਜ਼ਾਨਾ ਸਕਾਰਾਤਮਕਤਾ ਦਰ 2.26% ਹੈ ਅਤੇ ਹਫ਼ਤਾਵਾਰ ਸਕਾਰਾਤਮਕਤਾ ਦਰ 1.50% ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
ਉੱਥੇ ਹੀ ਦੂਜੇ ਪਾਸੇ ਬੀਤੇ 24 ਘੰਟਿਆਂ ਵਿੱਚ 3,791 ਲੋਕਾਂ ਨੇ ਕੋਰੋਨਾ ਨੂੰ ਹਰਾਇਆ ਹੈ । ਜਿਸ ਕਾਰਨ ਦੇਸ਼ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 4,26,44,092 ਹੋ ਗਈ ਹੈ। ਰਿਕਵਰੀ ਰੇਟ ਵਰਤਮਾਨ ਵਿੱਚ 98.70% ਹੈ । ਦੇਸ਼ ਵਿੱਚ ਹੁਣ ਤੱਕ ਕੁੱਲ 85.41 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ ।
ਵੀਡੀਓ ਲਈ ਕਲਿੱਕ ਕਰੋ -: