ਗ੍ਰਹਿ ਮੰਤਰਾਲੇ ਦੀ ਸਿਫਾਰਸ਼ ‘ਤੇ ਭਾਰਤ ਸਰਕਾਰ ਨੇ ਕਾਰਵਾਈ ਕਰਦੇ ਹੋਏ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਬਾਅਦ 16 ਪਾਕਿਸਤਾਨੀ ਯੂਟਿਊਬ ਚੈਨਲਾਂ ਨੂੰ ਬੈਨ ਕਰ ਦਿੱਤਾ ਹੈ। ਸਰਕਾਰ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਇਹ ਚੈਨਲ ਭਾਰਤ, ਉਸ ਦੀ ਸੈਨਾ ਤੇ ਸੁਰੱਖਿਆ ਦੇ ਖਿਲਾਫ ਭੜਕਾਊ, ਝੂਠੀਆਂ ਗੱਲਾਂ ਫੈਲਾ ਰਹੇ ਸਨ। ਇਹ ਜਾਣਕਾਰੀ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਭਾਰਤ ਖਿਲਾਫ ਭੜਕਾਊ ਤੇ ਸਮਾਜ ਵਿਚ ਨਫਰਤ ਫੈਲਾਉਣ ਵਾਲੀਆਂ ਗਲਤ ਗੱਲਾਂ ਫੈਲਾਉਣ ਕਾਰਨ ਪਾਕਿਸਤਾਨੀ ਯੂਟਿਊਬ ਚੈਨਲ ਬਲਾਕ ਕੀਤੇ ਗਏ ਹਨ। ਭਾਰਤ ਨੇ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ 26 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਤੱਕ ਲੂ ਦਾ ਅਲਰਟ ਜਾਰੀ, 1 ਮਈ ਤੋਂ ਮੀਂਹ ਪੈਣ ਦੀ ਸੰਭਾਵਨਾ
ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਸੀਸੀਐੱਸ ਦੀ ਬੈਠਕ ਵਿਚ ਭਾਰਤ ਨੇ ਸਿੰਧੂ ਜਲ ਸਮਝੌਤੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤ ਨੇ ਸਿੰਧੂ ਜਲ ਸਮਝੌਤੇ ਨੂੰ ਫਿਲਹਾਲ ਰੋਕਣ ਦਾ ਫੈਸਲਾ ਲਿਆ ਹੈ। ਇਹ ਕਦਮ ਭਾਰਤ-ਪਾਕਿਸਤਾਨ ਸਬੰਧਾਂ ਵਿਚ ਵਧਦੇ ਤਣਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਸਾਰਕ ਤਹਿਤ ਜਾਰੀ ਕੀਤੇ ਗਏ ਸਾਰੇ ਵੀਜ਼ਾ ਛੋਟ ਰੱਦ ਕਰਨ ਦਾ ਫੈਸਲਾ ਵੀ ਕੀਤਾ ਹੈ। ਇਸ ਤੋਂ ਇਲਾਵਾ ਭਾਰਤ ਵਿਚ ਮੌਜੂਦ ਪਾਕਿਸਤਾਨੀ ਦੂਤਾਵਾਸ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























