ਇਸ ਸਮੇਂ ਪੂਰਾ ਉੱਤਰ ਭਾਰਤ ਠੰਡ ਦੀ ਚਪੇਟ ਵਿੱਚ ਹਨ। ਦਿੱਲੀ, ਪੰਜਾਬ ਅਤੇ ਉੱਤਰ ਪ੍ਰਦੇਸ਼ ਸਣੇ ਉੱਤਰ-ਪੱਛਮੀ ਭਾਰਤ ਕੜਾਕੇ ਦੀ ਠੰਢ ਨਾਲ ਕੰਬ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਫਿਲਹਾਲ ਅਗਲੇ ਦੋ ਦਿਨਾਂ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪਹਾੜਾਂ ਤੋਂ ਵਗਣ ਵਾਲੀਆਂ ਬਰਫੀਲੀਆਂ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਸਫਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸ ਨਾਲ 16 ਜਨਵਰੀ ਨੂੰ ਰਾਜਧਾਨੀ ਵਿੱਚ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ।
ਮੌਸਮ ਵਿਭਾਗ ਵੱਲੋਂ ਮੰਗਲਵਾਰ ਤੇ ਬੁੱਧਵਾਰ ਨੂੰ ਦਿੱਲੀ ਵਿੱਚ ਗੰਭੀਰ ਸੀਤ ਲਹਿਰ ਦੀ ਚਿਤਾਵਨੀ ਦਿੱਤੀ ਹੈ। ਮੰਗਲਵਾਰ ਨੂੰ ਤਾਂ ਘੱਟੋ-ਘੱਟ ਇੱਕ ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਜਤਾਈ ਗਈ ਹੈ। ਦਿੱਲੀ ਵਿੱਚ ਵਿਜ਼ੀਬਿਲਟੀ 600 ਮੀਟਰ ਬਣੀ ਹੋਈ ਹੈ । ਦਿੱਲੀ ਦਾ ਘੱਟੋ-ਘੱਟ ਤਾਪਮਾਨ 2.7 ਅਤੇ ਵੱਧ ਤੋਂ ਵੱਧ 18.7 ਦਰਜ ਕੀਤੇ ਜਾਣ ਦੀ ਸੰਭਾਵਨਾ ਹੈ। ਦਿੱਲੀ ਦੇ ਨਾਲ-ਨਾਲ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪੱਛਮੀ ਮੱਧ ਪ੍ਰਦੇਸ਼ ਵਿੱਚ ਤਾਪਮਾਨ 1 ਤੋਂ 3 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਪੱਛਮੀ ਰਾਜਸਥਾਨ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ 18 ਅਤੇ 20 ਜਨਵਰੀ ਨੂੰ ਦੋ ਪੱਛਮੀ ਗੜਬੜੀ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ। ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਦੀ ਸਥਿਤੀ 19 ਜਨਵਰੀ ਤੋਂ ਬਾਅਦ ਖਤਮ ਹੋਣ ਦੀ ਸੰਭਾਵਨਾ ਹੈ। 18 ਜਨਵਰੀ ਦੀ ਰਾਤ ਤੋਂ, ਇੱਕ ਨਵੀਂ ਪੱਛਮੀ ਗੜਬੜ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: