ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ਵਿੱਚ ਤਿੰਨ ਸੰਸਥਾਵਾਂ ਦੇ ਬੰਦ ਹੋਣ ਨਾਲ ਪ੍ਰਭਾਵਿਤ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਦੀ ਐਡਵਾਈਜ਼ਰੀ ਅਨੁਸਾਰ ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸ ਦੇ ਟ੍ਰਾਂਸਫਰ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲੇ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਦੱਸ ਦੇਈਏ ਕਿ ਕੈਨੇਡਾ ਵਿੱਚ ਤਿੰਨ ਕਾਲਜ ਦਿਵਾਲੀਆ ਹੋਣ ਕਾਰਨ ਬੰਦ ਹੋ ਗਏ ਹਨ, ਜਿਸ ਕਾਰਨ ਭਾਰਤੀ ਵਿਦਿਆਰਥੀ ਮੁਸੀਬਤ ਵਿੱਚ ਆ ਗਏ ਹਨ।
ਦਰਅਸਲ, ਭਾਰਤ ਦੇ ਕਈ ਵਿਦਿਆਰਥੀਆਂ ਨੇ ਭਾਰਤੀ ਹਾਈ ਕਮਿਸ਼ਨ ਨਾਲ ਸੰਪਰਕ ਕੀਤਾ ਹੈ, ਜੋ ਰਾਈਜ਼ਿੰਗ ਫੀਨਿਕਸ ਇੰਟਰਨੈਸ਼ਨਲ ਇੰਕ ਦੁਆਰਾ ਚਲਾਏ ਜਾ ਰਹੇ ਤਿੰਨ ਕਾਲਜਾਂ ਵਿੱਚ ਪੜ੍ਹਦੇ ਸਨ। ਜਿਨ੍ਹਾਂ ਵਿੱਚ CCSQ ਕਾਲਜ, M ਕਾਲਜ ਅਤੇ CDE ਕਾਲਜ ਸ਼ਾਮਿਲ ਹਨ, ਜੋ ਕਿ ਕਿਊਬਿਕ ਸੂਬੇ ਵਿੱਚ ਸਥਿਤ ਹਨ। ਐਡਵਾਈਜ਼ਰੀ ਅਨੁਸਾਰ ਭਾਰਤੀ ਹਾਈ ਕਮਿਸ਼ਨ ਇਨ੍ਹਾਂ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਕੈਨੇਡਾ ਸਰਕਾਰ ਅਤੇ ਕਿਊਬਿਕ ਰਾਜ ਦੀ ਸਰਕਾਰ ਦੇ ਨਾਲ-ਨਾਲ ਭਾਰਤੀ ਭਾਈਚਾਰੇ ਦੇ ਚੁਣੇ ਹੋਏ ਕੈਨੇਡੀਅਨ ਨੁਮਾਇੰਦਿਆਂ ਦੇ ਸੰਪਰਕ ਵਿੱਚ ਹੈ। ਇਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਮਸਲੇ ਦੇ ਹੱਲ ਲਈ ਗੱਲਬਾਤ ਕਰਨ ਦੇ ਵੀ ਯਤਨ ਕੀਤੇ ਜਾ ਰਹੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਆਪਣੀ ਫੀਸ ਦੀ ਭਰਪਾਈ ਜਾਂ ਫੀਸ ਦੇ ਟ੍ਰਾਂਸਫਰ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਿਊਬਿਕ ਸਰਕਾਰ ਦੇ ਉੱਚ ਸਿੱਖਿਆ ਮੰਤਰਾਲੇ ਕੋਲ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)
ਇਸ ਦੇ ਨਾਲ ਹੀ, ਕਿਊਬਿਕ ਦੀ ਸੂਬਾਈ ਸਰਕਾਰ ਨੇ ਸਲਾਹ ਦਿੱਤੀ ਹੈ ਕਿ ਪ੍ਰਭਾਵਿਤ ਵਿਦਿਆਰਥੀ ਸਿੱਧੇ ਤੌਰ ‘ਤੇ ਉਨ੍ਹਾਂ ਸੰਸਥਾਵਾਂ ਨਾਲ ਸੰਪਰਕ ਕਰ ਸਕਦੇ ਹਨ ਜਿੱਥੇ ਉਹ ਰਜਿਸਟਰਡ ਹਨ, ਅਤੇ ਜੇਕਰ ਉਨ੍ਹਾਂ ਨੂੰ ਆਪਣੀ ਫੀਸ ਦੀ ਅਦਾਇਗੀ ਜਾਂ ਫੀਸਾਂ ਦੇ ਟ੍ਰਾਂਸਫਰ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਉੱਚ ਸਿੱਖਿਆ ਮੰਤਰਾਲੇ ਨਾਲ ਸੰਪਰਕ ਕਰ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ । ਨਾਲ ਹੀ, ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਉੱਚ ਸਿੱਖਿਆ ਹਾਸਿਲ ਕਰਨ ਦੀ ਯੋਜਨਾ ਬਣਾ ਰਹੇ ਭਾਰਤ ਦੇ ਵਿਦਿਆਰਥੀਆਂ ਨੂੰ ਮੁੜ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੇ ਅਦਾਰਿਆਂ ਨੂੰ ਕੋਈ ਭੁਗਤਾਨ ਕਰਨ ਤੋਂ ਪਹਿਲਾਂ ਸੰਸਥਾਨ ਬਾਰੇ ਜਾਣਕਾਰੀ ਲੈ ਲੈਣ । ਉਸ ਤੋਂ ਬਾਅਦ ਉਹ ਦਾਖਲਾ ਪ੍ਰਕਿਰਿਆ ਨੂੰ ਅੱਗੇ ਵਧਾਉਣ । ਇਸ ਤੋਂ ਅੱਗੇ ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ ਦੇ ਵਿਦਿਆਰਥੀਆਂ ਜਾਂ ਕੈਨੇਡਾ ਜਾਣ ਦੀ ਯੋਜਨਾ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟਰ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਦੱਸ ਦਈਏ ਕਿ ਕੈਨੇਡਾ ਵਿੱਚ ਵਿਰੋਧ ਪ੍ਰਦਰਸ਼ਨ ਜਨਵਰੀ ਵਿੱਚ ਸ਼ੁਰੂ ਹੋਇਆ ਸੀ। ਹਜ਼ਾਰਾਂ ਟਰੱਕ ਡਰਾਈਵਰਾਂ ਅਤੇ ਸੈਂਕੜੇ ਹੋਰ ਪ੍ਰਦਰਸ਼ਨਕਾਰੀਆਂ ਨੇ ਓਟਾਵਾ ਵਿੱਚ ਅਮਰੀਕਾ-ਕੈਨੇਡਾ ਸਰਹੱਦ ਪਾਰ ਕਰਨ ਵਾਲੇ ਟਰੱਕ ਡਰਾਈਵਰਾਂ ਲਈ ਵੈਕਸੀਨ ਲਗਵਾਉਣ ਦੇ ਆਦੇਸ਼ ਦਾ ਵਿਰੋਧ ਕੀਤਾ । ਪ੍ਰਦਰਸ਼ਨਕਾਰੀਆਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਉਹ ਕੋਵਿਡ-19 ਨਾਲ ਸਬੰਧਤ ਪਾਬੰਦੀਆਂ ਹਟਾ ਲੈਣ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਵਿਰੋਧ ਕੀਤਾ ਅਤੇ ਸਰਕਾਰ ਦਾ ਤਖਤਾ ਪਲਟਣ ਦਾ ਸੱਦਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: