ਅਮਰੀਕਾ ਤੋਂ ਬਾਅਦ ਭਾਰਤ ਨੇ ਵੱਡਾ ਐਕਸ਼ਨ ਲਿਆ ਹੈ। ਭਾਰਤ ਨੇ ਵੀ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ। ਬੰਗਲਾਦੇਸ਼ ਦੇ 16 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰਦੇ ਬੰਗਲਾਦੇਸ਼ੀਆਂ ਨੂੰ ਵਾਪਿਸ ਭੇਜਿਆ ਗਿਆ ਹੈ। ਇਹ ਬੰਗਲਾਦੇਸ਼ੀ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਭਾਰਤ ਵਿਚ ਰਹਿ ਰਹੇ ਸਨ। ਇਹ ਜਾਣਕਾਰੀ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਸਾਂਝੀ ਕੀਤੀ ਹੈ।
ਜਾਣਕਾਰੀ ਦਿੰਦਿਆਂ ਹਰਸ਼ ਸੰਘਵੀ ਨੇ ਦੱਸਿਆ ਕਿ ਅਹਿਮਦਾਬਾਦ ਦੀ ਐਂਟੀ ਕ੍ਰਾਈਮ ਬ੍ਰਾਂਚ ਨੇ ਭਾਰਤ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 50 ਦੇ ਲਗਭਗ ਬੰਗਲਾਦੇਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 15 ਨੂੰ ਡਿਪੋਰਟ ਕਰ ਦਿੱਤਾ ਗਿਆ ਹੈ ਤੇ ਬਾਕੀਆਂ ਨੂੰ ਡਿਪੋਰਟ ਕਰਨ ਦੀ ਕਾਨੂੰਨੀ ਕਾਰਵਾਈ ਜਾਰੀ ਹੈ। ਇੰਨਾ ਹੀ ਨਹੀਂ ਭਾਰਤ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬੰਗਲਾਦੇਸ਼ੀਆਂ ਦੇ ਫਰਜ਼ੀ ਕਸਤਾਵੇਜ਼ਾਂ ਨੂੰ ਬਣਾਉਣ ਵਾਲੇ ਗਿਰੋਹ ਦਾ ਵੀ ਪਰਦਾਫਾਸ਼ ਕੀਤਾ ਗਿਆ ਹੈ। ਸੰਘਵੀ ਨੇ ਕਿਹਾ ਕਿ ਸ਼ਹਿਰ ਨੂੰ ਸੁਰੱਖਿਆ ਕਰਨ ਲਈ ਸਾਡੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
