ਮੋਹਾਲੀ : ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਅੰਦਰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਐਸੋਸੀਏਸ਼ਨ ਆਫ਼ ਅਨਏਡਿਡ ਕਾਲਜ ਟੀਚਰਜ਼ (AUCT) ਪੰਜਾਬ ਤੇ ਚੰਡੀਗੜ੍ਹ ਵੱਲੋਂ ਅੱਜ ਰਿਆਤ ਬਾਹਰਾ ਯੂਨੀਵਰਸਿਟੀ ਮੋਹਾਲੀ ਵਿਖੇ ਉੱਚ ਸਿੱਖਿਆ ‘ਤੇ ਕਰਵਾਏ ਸੈਮੀਨਾਲ ਦੌਰਾਨ ਬੋਲਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲੀ, ਮੈਡੀਕਲ ਅਤੇ ਤਕਨੀਕੀ ਸਿੱਖਿਆ ਦੇ ਖੇਤਰਾਂ ਨੂੰ ਮਜਬੂਤ ਵਿਦਿਅਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਧਾਰਾਂ ਨਾਲ ਨਾ ਸਿਰਫ਼ ਅਧਿਆਪਕਾਂ ਦਾ ਸ਼ੋਸ਼ਣ ਖ਼ਤਮ ਹੋਵੇਗਾ, ਸਗੋਂ ਉਚੇਰੀ ਸਿੱਖਿਆ ਨੂੰ ਸਸਤੀ ਅਤੇ ਹੁਨਰ ਅਧਾਰਤ ਬਣਾਇਆ ਜਾਵੇਗਾ ਅਤੇ ਇਸ ਤਰ੍ਹਾਂ ਅਧਿਆਪਕਾਂ ਨੂੰ ਦੇਸ਼ ਭਰ ਵਿੱਚ ਰੁਜ਼ਗਾਰ ਦੇ ਯੋਗ ਬਣਾਇਆ ਜਾਵੇਗਾ। ਕੈਰੀਅਰ ਮੁਖੀ ਉੱਚ ਸਿੱਖਿਆ ਅਜੋਕੇ ਸਮੇਂ ਦੀ ਵੱਡੀ ਲੋੜ ਹੈ, ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਮਸਲਿਆਂ ਦੀ ਪਛਾਣ ਕਰਨ ਅਤੇ ਹੱਲ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ।
ਸੈਮੀਨਾਰ ਵਿੱਚ ਰਾਜ ਭਰ ਦੇ ਕਾਲਜਾਂ ਅਤੇ ਯੂਟੀ ਦੇ ਲਗਭਗ 400 ਅਨ-ਏਡਿਡ ਅਧਿਆਪਕਾਂ ਨੇ ਭਾਗ ਲਿਆ। ਮੰਤਰੀ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ 29 ਅਗਸਤ ਤੋਂ ਕਰਵਾਏ ਜਾ ਰਹੇ ‘ਖੇਡਾਂ ਵਤਨ ਪੰਜਾਬ ਦੇ’ ਦੋ ਰੋਜ਼ਾ ਖੇਡ ਮੇਲੇ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। .
ਇਹ ਵੀ ਪੜ੍ਹੋ : ਭਾਰਤ ‘ਚ ਜੰਮੀ ਪਾਕਿਸਤਾਨ ਦੀ ਮਸ਼ਹੂਰ ਸਿੰਗਰ ਬੁਲਬੁਲ-ਏ-ਪਾਕਿਸਤਾਨ ਨਈਆਰਾ ਨੂਰ ਦਾ ਹੋਇਆ ਦਿਹਾਂਤ
ਇਸ ਮੌਕੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਡਾ. ਪਿਆਰਾ ਲਾਲ ਗਰਗ, ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਜਤਿੰਦਰ ਪੰਨੂ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਵੀ ਮੌਜੂਦ ਸਨ।
ਸੈਮੀਨਾਰ ਦਾ ਉਦੇਸ਼ ਪੰਜਾਬ ਵਿੱਚ ਉਚੇਰੀ ਸਿੱਖਿਆ ਨਾਲ ਸਬੰਧਤ ਭਖਦੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਨੂੰ ਉੱਚਾ ਚੁੱਕਣ ਲਈ ਇੱਕ ਰੂਪ-ਰੇਖਾ ਤਿਆਰ ਕਰਨ ਲਈ ਅਕਾਦਮਿਕ, ਬੁੱਧੀਜੀਵੀ ਵਰਗ ਅਤੇ ਸਰਕਾਰ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਲਿਆਉਣਾ ਸੀ।
ਵੀਡੀਓ ਲਈ ਕਲਿੱਕ ਕਰੋ -: