ਪਾਕਿਸਤਾਨ ਤੋਂ ਭਾਰਤ ਆਈ ਇੱਕ ਔਰਤ ਨੇ ਅੰਮ੍ਰਿਤਸਰ ਦੇ ਜ਼ਲਿਆਂਵਾਲਾ ਬਾਗ ਮੈਮੋਰੀਅਲ ਸਿਵਲ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ ਸੀ। ਔਰਤ ਦੀ ਹਾਲਤ ਗੰਭੀਰ ਸੀ ਪਰ ਡਾਕਟਰਾਂ ਨੇ ਉਸ ਦੀ ਨਾਰਮਲ ਡਿਲੀਵਰੀ ਕੀਤੀ, ਔਰਤ ਨੇ ਬੇਟੇ ਨੂੰ ਜਨਮ ਦਿੱਤਾ ਸੀ। ਪਰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਬੱਚੇ ਦੀ ਮੌਤ ਕਾਰਨ ਪਰਿਵਾਰਕ ਮੈਂਬਰ ਬੇਹੱਦ ਦੁਖੀ ਹਨ।
ਦੱਸ ਦੇਈਏ ਕਿ ਸੋਮਵਾਰ ਨੂੰ ਪਾਕਿਸਤਾਨ ਤੋਂ 50 ਹਿੰਦੂਆਂ ਦਾ ਇੱਕ ਸਮੂਹ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਜੈਪੁਰ ਲਈ ਭਾਰਤ ਆਇਆ ਸੀ। ਇਸ ਵਿੱਚ ਕੈਲਾਸ਼ ਦਾ ਪਰਿਵਾਰ ਵੀ ਸ਼ਾਮਲ ਸੀ। ਕੈਲਾਸ਼ ਦੇ ਨਾਲ ਉਨ੍ਹਾਂ ਦੀ ਪਤਨੀ ਡੇਲਾ ਬਾਈ ਅਤੇ ਮਾਂ ਸਰਮਿਤੀ ਮੀਰਾ ਵੀ ਸਨ। ਸਰਹੱਦ ਪਾਰ ਕਰਨ ਤੋਂ ਬਾਅਦ ਗਰਭਵਤੀ ਡੇਲਾ ਨੂੰ ਦਰਦ ਹੋਣ ਲੱਗਾ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਰੰਗ ਤੇ ਸੁਆਦ ਨਹੀਂ, ਹੁਣ QR ਕੋਡ ਰਾਹੀਂ ਲੱਗੇਗਾ ਪਤਾ ਸ਼ਰਾਬ ਅਸਲੀ ਹੈ ਜਾਂ ਨਕਲੀ
ਬੱਚੇ ਦੇ ਪਿਤਾ ਕੈਲਾਸ਼ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਦਾ ਜਨਮ ਸਰਹੱਦੀ ਜ਼ਿਲ੍ਹੇ ਵਿੱਚ ਹੋਇਆ ਸੀ। ਇਸੇ ਲਈ ਬੱਚੇ ਦਾ ਨਾਂ ਬਾਰਡਰ-2 ਰੱਖਿਆ ਗਿਆ। ਪਰ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਡਾਕਟਰ ਅਤੇ SMO ਨੇ ਦੱਸਿਆ ਕਿ ਬੱਚੇ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਉਹ ਉਸ ਬੱਚੇ ਨੂੰ ਬਚਾ ਨਹੀਂ ਸਕੇ। ਉਨ੍ਹਾਂ ਦੱਸਿਆ ਕਿ ਇਸ ਔਰਤ ਦੇ ਪਹਿਲਾਂ ਵੀ ਕਈ ਆਪਰੇਸ਼ਨ ਹੋ ਚੁੱਕੇ ਹਨ, ਜਿਸ ਕਾਰਨ ਬੱਚੇ ਦੀ ਜਾਨੀ ਨੁਕਸਾਨ ਹੋਣ ਤੋਂ ਬਾਅਦ ਮੌਤ ਹੋ ਗਈ ਪਰ ਮਾਂ ਦਾ ਬਚਾਅ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਔਰਤ ਨੂੰ ਬਚਾਉਣ ਲਈ ਡਾਕਟਰਾਂ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -: