ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਅੰਮ੍ਰਿਤਸਰ ਹਾਈਵੇਅ ’ਤੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਨੋਵਾ ਕਾਰ ਨੇ ਸਾਹਮਣੇ ਤੋਂ ਆ ਰਹੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਚਾਲਕ ਛਾਲ ਮਾਰ ਕੇ ਦੂਜੇ ਪਾਸੇ ਜਾ ਡਿੱਗਿਆ। ਹਾਦਸੇ ‘ਚ ਟਰੈਕਟਰ ਸਵਾਰ ਦੂਜੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਇਨੋਵਾ ਗੱਡੀ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਕੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ।
ਟਰੈਕਟਰ ਚਾਲਕ ਜਸਵਿੰਦਰ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਹੈਲਪਰ ਭੋਲਾ ਨੂੰ ਮੰਡੀ ਤੋਂ ਸੰਤੋਖਪੁਰਾ (ਲੰਮਾ ਪਿੰਡ) ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਇਨੋਵਾ ਨੰਬਰ CH-07AB-6960 ਨੇ ਘੱਟੋ-ਘੱਟ 100 ਤੋਂ 120 ਦੀ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਛਾਲ ਮਾਰ ਕੇ ਦੂਜੇ ਪਾਸੇ ਡਿੱਗ ਪਿਆ, ਪਰ ਬਚ ਗਿਆ। ਜਦਕਿ ਹੈਲਪਰ ਭੋਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜੈਪੁਰ-ਮੁੰਬਈ ਐਕਸਪ੍ਰੈਸ ‘ਚ ਗੋ.ਲੀਬਾਰੀ: RPF ਜਵਾਨ ਨੇ ਕੀਤੀ ਫਾਇਰਿੰਗ, 4 ਲੋਕਾਂ ਦੀ ਮੌ.ਤ
ਚਸ਼ਮਦੀਦਾਂ ਨੇ ਦੱਸਿਆ ਹੈ ਕਿ ਇਨੋਵਾ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਪੂਰੀ ਤਰ੍ਹਾਂ ਨਸ਼ੇ ‘ਚ ਧੁੱਤ ਸੀ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨੋਵਾ ਗੱਡੀ ਚਲਾ ਰਹੇ ਨੌਜਵਾਨ ਦੀ ਪਛਾਣ ਕਮਲਜੀਤ ਵਾਸੀ ਜਲੰਧਰ ਵਜੋਂ ਹੋਈ ਹੈ। ਉਸਨੇ ਖੁਦ ਮੰਨਿਆ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ ਅਤੇ ਅਚਾਨਕ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੀ ਟਰਾਲੀ ਨਾਲ ਜਾ ਟਕਰਾਈ।
ਵੀਡੀਓ ਲਈ ਕਲਿੱਕ ਕਰੋ -: