ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਸਪੈਂਡ ਇੰਸਪੈਕਟਰ ਰੌਨੀ ਸਿੰਘ ਨੂੰ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲੀ ਹੈ ਤੇ ਇਸ ਦੇ ਨਾਲ ਹੀ ਰੌਨੀ ਸਿੰਘ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ 9 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੱਸ ਦੇਈਏ ਕਿ ਕਰਨਲ ਬਾਠ ਮਾਮਲੇ ਵਿੱਚ ਇੰਸਪੈਕਟਰ ਰੌਨੀ ਸਿੰਘ ਅਤੇ ਚਾਰ ਹੋਰ ਇੰਸਪੈਕਟਰ ਦੋਸ਼ੀ ਹਨ। ਇਸ ਮਾਮਲੇ ਵਿੱਚ, 22 ਮਾਰਚ ਨੂੰ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਸ਼ੁੱਕਰਵਾਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























