ਸਿਹਤਮੰਦ ਪੰਜਾਬ ਲਈ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਲਈ 5598 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ ਤੇ ਨਾਲ ਹੀ ਬੀਮਾ ਕਵਰੇਜ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕੀਤਾ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਲਈ 268 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਫਰੀਸ਼ਤੇ ਸਕੀਮ ਲਈ ਲਈ 10 ਕਰੋੜ ਰੁਪਏ ਰਾਖਵੇਂ ਹਨ। 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਕਵਰ ਹੇਠ ਲਿਆਂਦਾ ਜਾਵੇਗਾ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ‘ਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਤੇ ਆਮ ਆਦਮੀ ਕਲੀਨਿਕਾਂ ‘ਚ ਰੋਜ਼ਾਨਾ 70,000 ਤੋਂ ਵੱਧ ਲੋਕ ਮੁਫਤ ਇਲਾਜ ਦਾ ਲਾਭ ਪ੍ਰਾਪਤ ਕਰਦੇ ਹਨ। ਇਸੇ ਤਰ੍ਹਾਂ ਮੈਡੀਕਲ ਖੇਤਰ ਲਈ 1,336 ਕਰੋੜ ਰੁਪਏ ਦੇ ਬਜਟ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਲਈ 1650 ਕਰੋੜ ਰੁਪਏ ਤੇ ਰੁਜ਼ਗਾਰ ਤੇ ਸਿਖਲਾਈ ਖੇਤਰ ਲਈ 230 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਵਿੱਤ ਮੰਤਰੀ ਚੀਮਾ ਵੱਲੋਂ 2.36 ਲੱਖ ਕਰੋੜ ਦਾ ਬਜਟ ਪੇਸ਼, ਖੇਡ ਵਿਭਾਗ ਲਈ 979 ਕਰੋੜ ਰੁਪਏ ਦਾ ਬਜਟ ਕੀਤਾ ਅਲਾਟ
ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ‘ਚ NDPS ਐਕਟ ਤਹਿਤ ਕੁੱਲ 2,136 FIR ਦਰਜ ਕੀਤੀਆਂ ਗਈਆਂ ਹਨ ਤੇ ਸੂਬੇ ਭਰ ‘ਚ 3,816 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗੈਂਗਸਟਰਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਐਕਸ਼ਨ ਮੋਡ ‘ਚ ਹੈ। ਇਸੇ ਤਹਿਤ ਪੰਜਾਬ ਵਿਚ ਪਹਿਲੀ ਵਾਰ ਡਰੱਗ ਜਨਗਣਨਾ ਕਰਵਾਈ ਜਾਵੇਗੀ । ਸਰਕਾਰ ਵੱਲੋਂ ਨਸ਼ਾ ਮੁਕਤੀ ਉਤੇ 150 ਕਰੋੜ ਰੁਪਏ ਖਰਚੇ ਜਾਣਗੇ। 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚੇ ਜਾਣਗੇ।
ਮਿੱਟੀ ਤੇ ਪਾਣੀ ਦੀ ਸਿਹਤ ਸੰਭਾਲ ਯੋਜਨਾ ਤਹਿਤ 38 ਹਜ਼ਾਰ ਹੈਕਟੇਅਰ ਤੋਂ ਵੱਧ ਰਕਬੇ ‘ਚ ਜ਼ਮੀਨਦੋਜ਼ ਪਾਇਪਲਾਈਨ ਜਾਲ ਵਿਛਾਏ ਜਾਣਗੇ। 20,000 ਕਿਸਾਨ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵੱਡੀ ਪਹਿਲਕਦਮੀ ਦੀ ਤਜਵੀਜ਼ ਰੱਖੀ ਗਈ ਹੈ। ਪ੍ਰੋਜੈਕਟ ਦੀ ਸ਼ੁਰੂਆਤ ਲਈ 100 ਕਰੋੜ ਰੁਪਏ ਦਾ ਉਪਬੰਧ ਹੈ। ਸਹਿਕਾਰਤਾ ਲਈ 250 ਕਰੋੜ ਰੁਪਏ ਦਾ ਉਪਬੰਧ ਹੈ। ਜੰਗਲਾਤ ਤੇ ਜੰਗਲੀ ਜੀਵ ਦੀ ਸੁਰੱਖਿਆ ਲਈ 281 ਕਰੋੜ ਰੁਪਏ ਰਾਖਵੇਂ ਹਨ।
ਵੀਡੀਓ ਲਈ ਕਲਿੱਕ ਕਰੋ -:
