ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਨੇ ਸਦਾ ਲਈ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੇ ਦੇਹਾਂਤ ਹੋ ਗਿਆ।
ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਬੱਗਾ ਨੇ ਖਰੜ ‘ਚ ਆਖਰੀ ਸਾਹ ਲਏ । ਅਜੇ ਉਹ 3 ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੇ ਸਨ। ਬੀਤੀ ਸ਼ਾਮ ਜਦੋਂ ਉਹ ਆਪਣੇ ਘਰ ਬੈਠੇ ਸਨ ਤਾਂ ਅਚਾਨਕ ਛਾਤੀ ‘ਚ ਤੇਜ਼ ਦਰਦ ਮਹਿਸੂਸ ਹੋਇਆ। ਉਨ੍ਹਾਂ ਦੇ ਭਤੀਜੇ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਪਰ ਡਾਕਟਰਾਂ ਨੇ ਉੱਥੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਸਾਥੀ ਕਲਾਕਾਰ ਤੇ ਰਿਸ਼ਤੇਦਾਰ, ਪੂਰੇ ਪਿੰਡ ‘ਚ ਛਾਇਆ ਮਾਤਮ
ਸਟੇਟ ਅਵਾਰਡ ਹਾਸਲ ਕਰ ਚੁੱਕੇ ਬੱਗਾ ਸਿਹਤ ਵਿਭਾਗ ‘ਚ ਇੰਸਪੈਕਟਰ ਵਜੋਂ ਰਿਟਾਇਰਡ ਹੋਏ ਸਨ। ਉਨ੍ਹਾਂ ਦੀ ਅਲਗੋਜ਼ਾ ਵਾਜਣ ਦੀ ਕਲਾ ਬੇਮਿਸਾਲ ਸੀ, ਜਿਸ ਕਾਰਨ ਉਹ ਪੰਜਾਬੀ ਸੰਗੀਤ ਦੀ ਵਿਲੱਖਣ ਪਛਾਣ ਬਣੇ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਲੋਕ ਸੰਗੀਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























