International Kabaddi player : ਵੀਰਵਾਰ ਦੇਰ ਰਾਤ ਨੂੰ ਪਿੰਡ ਲੱਖਨ-ਕੇ-ਪੱਡਾ ਵਿਖੇ ਇੱਕ ਏ.ਐੱਸ.ਆਈ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦ ਕਿ ਇਸ ਹਮਲੇ ‘ਚ ਕਬੱਡੀ ਖਿਡਾਰੀ ਦਾ ਇੱਕ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਮ੍ਰਿਤਕ ਦੀ ਪਛਾਣ ਅਰਵਿੰਦਰਜੀਤ ਪਹਿਲਵਾਨ ਦੇ ਰੂਪ ਵਿਚ ਹੋਈ ਹੈ। ਥਾਣਾ ਸੁਭਾਨਪੁਰ ਪੁਲਿਸ ਵਲੋਂ ਪੁਲਿਸ ਮੁਲਾਜ਼ਮ ਪਰਮਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਬਾਮੂਵਾਲ ਵਾਸੀ ਸੁਭਾਨਪੁਰ ਅਤੇ ਮੰਗੂ ਪੁੱਤਰ ਜਸਵਿੰਦਰ ਸਿੰਘ ਵਾਸੀ ਲਖਣ ਕੇ ਪੱਡਾ ਥਾਣਾ ਸੁਭਾਨਪੁਰ ਕਪੂਰਥਲਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਅਤੇ ਉਸ ਦਾ ਸਾਥੀ ਪਿੰਡ ‘ਚ ਕੋਰੋਨਾ ਤਹਿਤ ਪਹਿਰਾ ਦੇ ਰਹੇ ਸਨ, ਇਸ ਦੌਰਾਨ ਹੀ ਉਨ੍ਹਾਂ ਵੱਲੋਂ ਸ਼ੱਕ ਪੈਣ ‘ਤੇ ਏ.ਐੱਸ.ਆਈ ਦੀ ਗੱਡੀ ਨੂੰ ਰੋਕਿਆ ਗਿਆ। ਗੱਡੀ ਦੇ ਪਿਛਲੇ ਸ਼ੀਸ਼ੇ ’ਤੇ ਪਰਦੇ ਲੱਗੇ ਹੋਏ ਸਨ ਜਦੋਂ ਅਸੀਂ ਉਨ੍ਹਾਂ ਦੀ ਗੱਡੀ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਗੱਡੀ ਭਜਾ ਲਈ ਅਤੇ ਅੱਗੇ ਜਾ ਕੇ ਅਸੀਂ ਗੱਡੀ ਨੂੰ ਰੋਕ ਲਆ। ਗੱਡੀ ਵਿਚੋਂ ਅਰਵਿੰਦਰਜੀਤ ਸੰਘ ਉਤਰਿਆ ਅਤੇ ਕਾਰ ਵਲ ਜਾ ਰਹੀ ਰਿਹਾ ਸੀ ਕਿ ਕਾਰ ਚਾਲਕ ਵਲੋਂ ਅਰਵਿੰਦਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਜਿਸ ‘ਚ ਕਬੱਡੀ ਖਿਡਾਰੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਘਟਨਾ ਦਾ ਪਤਾ ਲੱਗਣ ‘ਤੇ ਥਾਣਾ ਸੁਭਾਨਪੁਰ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਜ਼ਖਮੀ ਸਾਥੀ ਦੇ ਬਿਆਨਾਂ ਦੇ ਆਧਾਰ ‘ਤੇ ਏ.ਐੱਸ.ਆਈ ਪਰਮਜੀਤ ਸਿੰਘ ਅਤੇ ਉਸ ਦੇ ਸਾਥੀ ਮੰਗੂ ਵਿਰੁੱਧ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।