ਨਿੱਜੀ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਖਤੀ ਕਰਨੂ ਸ਼ੁਰੂ ਕਰ ਦਿੱਤੀ ਹੈ। ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ 720 ਨਿੱਜੀ ਸਕੂਲਾਂ ਖਿਲਾਫ਼ ਮਾਪਿਆਂ ਵੱਲੋਂ ਲੁੱਟ ਦੀਆਂ ਸ਼ਿਕਾਇਤਾਂ ਮਿਲੀਆਂ ਹਨ।
ਮੰਤਰੀ ਹੇਅਰ ਨੇ ਕਿਹਾ ਕਿ ਅਜਿਹੇ ਸਕੂਲਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਇਨ੍ਹਾਂ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਨਿੱਜੀ ਸਕੂਲਾਂ ਨੂੰ ਮਨਮਾਨੀ ਕਰਨ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜਾਂਚ ਵਿੱਚ ਵੇਖਿਆ ਜਾਵੇਗਾ ਕਿ ਸਕੂਲ ਸਰਕਾਰ ਮੁਤਾਬਕ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਕਿ ਨਹੀਂ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਨੂੰ ਸਾਰੀ ਦੁਕਾਨਾਂ ‘ਤੇ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ, ਤਾਂਜੋ ਮਾਪੇ ਕਿਸੇ ਵੀ ਦੁਕਾਨ ਤੋਂ ਖਰੀਦਦਾਰੀ ਕਰ ਸਕਣ। ਪਰ ਇਸ ਦੇ ਬਾਵਜੂਦ ਕਈ ਨਿੱਜੀ ਸਕੂਲ ਸਰਕਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ, ਜਿਸ ਕਰਕੇ ਪਹਿਲਾਂ ਵੀ ਉਨ੍ਹਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਹਿਦਾਇਤਾਂ ਮੁਤਾਬਕ ਕੋਈ ਵੀ ਸਕੂਲ ਦੋ ਸਾਲ ਪਹਿਲਾਂ ਵਰਦੀ ਦਾ ਰੰਗ, ਡਿਜ਼ਾਈਨ ਜਾਂ ਉਸ ਵਿੱਚ ਕੋਈ ਵੀ ਤਬਦੀਲੀ ਨਹੀਂ ਕਰ ਸਕੇਗਾ। ਇਸ ਤੋਂ ਇਲਾਵਾ ਸਕੂਲ ਕੰਪਲੈਕਸ ਵਿੱਚ ਕਿਤਾਬਾਂ ਤੇ ਵਰਦੀਆਂ ਵੇਚਣ ‘ਤੇ ਪਾਬੰਦੀ ਲਾਈ ਗਈ ਹੈ ਤੇ ਸ਼ਹਿਰ ਵਿੱਚ ਹੋਰ ਦੁਕਾਨਾਂ ‘ਤੇ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ ਤਾਂਜੋ ਲੋਕ ਕਿਤੋਂ ਵੀ ਸਹੀ ਰੇਟ ‘ਤੇ ਕਿਤਾਬਾਂ-ਵਰਦੀਆਂ ਖਰੀਦ ਸਕਣ।