ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਪਾਵਰ ਅਧਿਕਾਰੀਆਂ ਦੀ ਮੀਟਿੰਗ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਿਸ਼ਾਨਾ ਵਿੰਨ੍ਹਿਆ।
ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਬਹੁਤ ਭੈੜਾ ਡਰ ਸੀ, ਬਹੁਤ ਮਾੜਾ ਹੋਇਆ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਹੀ ਸੰਭਾਲ ਲਈ ਹੈ, ਜਿਸ ਦੀ ਉਮੀਦ ਸੀ। ਭਗਵੰਤ ਮਾਨ ਰਬੜ ਦੀ ਮੋਹਰ ਹਨ, ਇਹ ਸਿੱਟਾ ਤਾਂ ਪਹਿਲਾਂ ਹੀ ਕੱਢਿਆ ਗਿਆ ਸੀ। ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਫਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।”
ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ, ਊਰਜਾ ਸਕੱਤਰ ਦਲੀਪ ਕੁਮਾਰ ਤੇ ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ ਬਲਦੇਵ ਸਿੰਘ ਸਰਨ ਦੇ ਨਾਲ ਮੁਫਤ ਬਿਜਲੀ ਦੇਣ ਨੂੰ ਲੈ ਕੇ ਚਰਚਾ ਹੋਈ ਪਰ ਇਸ ਮੀਟਿੰਗ ਵਿੱਚ ਨਾ ਤਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ ਤੇ ਨਾ ਹੀ ਪੰਜਾਬ ਦੇ ਊਰਜਾ ਮੰਤਰੀ ਹਰਭਜਨ ਸਿੰਘ।
ਇਹ ਮੀਟਿੰਗ ਦਿੱਲੀ ਵਿੱਚ ਬੁਲਾਈ ਗਈ ਸੀ ਜਿਸ ਦੀ ਅਗਵਾਈ ਅਰਵਿੰਦ ਕੇਜਰੀਵਾਲ ਨੇ ਕੀਤੀ। ਪੰਜਾਬ ਦੇ ਅਫਸਰਾਂ ਨਾਲ ਹੋਈ ਮੀਟਿੰਗ ਵਿੱਚ ਪੰਜਾਬ ਤੋਂ ਕੋਈ ਵੱਡਾ ਨੇਤਾ ਸ਼ਾਮਲ ਨਹੀਂ ਸੀ ਪਰ ਦਿੱਲੀ ਦੇ ਮੰਤਰੀ ਸੱਤਿਏਂਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਜ਼ਰੂਰ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”