ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਵੀਰਵਾਰ ਸਵੇਰੇ 7 ਵਜੇ ਇਨਕਮ ਟੈਕਸ ਦੀ ਛਾਪੇਮਾਰੀ ਕੀਤੀ ਗਈ। ਟੀਮਾਂ 4 ਗੱਡੀਆਂ ‘ਚ ਉਸ ਦੇ ਘਰ ਪਹੁੰਚੀਆਂ। ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰਾਂ ਅਤੇ ਦਫਤਰਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ ਇੱਥੇ ਛਾਪੇਮਾਰੀ ਕੀਤੀ ਸੀ।
ਦੱਸ ਦੇਈਏ ਕਿ ਦੀਪ ਮਲਹੋਤਰਾ ਦਿੱਲੀ ਅਤੇ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਪੁੱਤਰ ਦਾ ਨਾਂ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ‘ਚ ਸਾਹਮਣੇ ਆਇਆ ਸੀ। ਜਿਸ ‘ਤੋਂ ਬਾਅਦ ਦੀਪ ਮਲਹੋਤਰਾ ਦੇ ਬੇਟੇ ਨੂੰ ਵੀ ਜੇਲ੍ਹ ਜਾਣਾ ਪਿਆ। ਫਿਲਹਾਲ ਉਹ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਹੈ। ਦੀਪ ਮਲਹੋਤਰਾ 2012 ਵਿੱਚ ਫਰੀਦਕੋਟ ਤੋਂ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : CM ਮਾਨ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਦੇਣਗੇ ਨਿਯੁਕਤੀ ਪੱਤਰ, ਚੰਡੀਗੜ੍ਹ ‘ਚ ਹੋਵੇਗਾ ਪ੍ਰੋਗਰਾਮ
ਦੀਪ ਮਲਹੋਤਰਾ ਦੇ ਨਾਲ ਜੀਰਾ ਸ਼ਰਾਬ ਫੈਕਟਰੀ ਦੇ CEO ਪਵਨ ਬਾਂਸਲ ‘ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਜੀਰਾ ਸ਼ਰਾਬ ਫੈਕਟਰੀ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ। ਉੱਥੇ ਹੀ ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਕਈ ਦਿਨਾਂ ਤੋਂ ਧਰਨਾ ਚੱਲ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: