ਚੰਡੀਗੜ੍ਹ : ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਦੌਰਾਨ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦੇ ਹੋਏ 12 ਜਨਵਰੀ ਤੱਕ ਕੁਲ 23.8 ਕਰੋੜ ਦੇ ਨਸ਼ੀਲੇ ਪਦਾਰਥ ਤੇ ਨਕਦੀ ਬਰਾਮਦ ਕੀਤੀ ਹੈ। ਇਸ ਦੀ ਜਾਣਕਾਰੀ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਿੱਤੀ।
ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ ਲਗਭਗ 24 ਲੱਖ ਰੁਪਏ ਬਣਦੀ ਹੈ ਇਸ ਤੋਂ ਇਲਾਵਾ ਸੂਬੇ ਵਿੱਚ 23.366 ਕਰੋੜ ਕੀਮਤ ਵਾਲੇ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ ਤੇ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਚੋਣ ਕਮਿਸ਼ਨ ਵਿੱਚ ਅਮਲ ਵਿੱਚ ਲਿਆਂਦੀਆਂ ਗਈਆਂ ਕਾਰਵਾਈਆਂ ਬਾਰੇ ਉਨ੍ਹਾਂ ਦੱਸਿਆ ਕਿ 1028 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਸੂਬੇ ਵਿੱਚ ਅਮਨ-ਸ਼ਾਂਤੀ ਵਿੱਚ ਖਲਲ ਪਾਉਣ ਦੇ ਖਦਸ਼ੇ ਵਿੱਚ 1131 ਅਜਿਹੇ ਲੋਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 362 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਤੇ ਬਾਕੀਆਂ ਖਿਲਾਫ ਵੀ ਜਲਦ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਅੱਗੇ ਦੱਸਿਆ ਕਿ 2422 ਨਾਕੇ ਸਥਾਪਿਤ ਕੀਤੇ ਗਏ ਹਨ। ਸਾਵਧਾਨੀ ਪੱਖੋਂ 31 ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਗ਼ੈਰ-ਜ਼ਮਾਨਤੀ ਵਾਰੰਟ ਦੇ ਕਾਰਵਾਈ ਅਧੀਨ 998 ਮਾਮਲਿਆਂ ਵਿੱਚੋਂ 873 ਲੋਕ ਹਿਰਾਸਤ ਵਿੱਚ ਲਏ ਗਏ ਹਨ ਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ। ਸੂਬੇ ਵਿੱਚ 12684 ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ 17 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ।