ਮਸ਼ਹੂਰ ਅਮਰੀਕੀ ਰਿਐਲਿਟੀ ਸ਼ੋਅ ਬਿਗ ਬ੍ਰਦਰ ਦੇ 25ਵੇਂ ਸੀਜ਼ਨ ਨੂੰ ਅਪਣਾ ਜੇਤੂ ਮਿਲ ਗਿਆ ਹੈ। ਇਸ ਸ਼ੋਅ ਦਾ ਖਿਤਾਬ ਜੱਗ ਬੈਂਸ (ਜਗਤੇਸ਼ਵਰ ਸਿੰਘ ਬੈਂਸ) ਨੇ ਜਿੱਤਿਆ ਹੈ। ਜਗ ਬੈਂਸ ਨੂੰ ਚੈਂਪੀਅਨ ਦਾ ਤਾਜ ਪਹਿਨਾਇਆ ਜਾ ਚੁੱਕਿਆ ਹੈ। ਉਨ੍ਹਾਂ ਨੂੰ ਟਰਾਫੀ ਦੇ ਨਾਲ $750,000 ਜੋ ਕਿ ਭਾਰਤੀ ਰੁਪਏ ‘ਚ 6 ਕਰੋੜ ਤੋਂ ਉੱਤੇ ਦੀ ਸ਼ਾਨਦਾਰ ਇਨਾਮੀ ਰਕਮ ਬਣਦੀ ਹੈ, ਨਾਲ ਨਿਵਾਜਿਆ ਗਿਆ ਹੈ। ਸ਼ੋਅ ਦੇ ਇਤਿਹਾਸ ‘ਚ ਇਹ ਪਹਿਲੀ ਵਾਰ ਹੈ ਕਿ ਕੋਈ ਸਿੱਖ ਪ੍ਰਤੀਯੋਗੀ ‘ਬਿੱਗ ਬ੍ਰਦਰ’ ਦਾ ਵਿਜੇਤਾ ਬਣਿਆ ਹੈ।
‘ਬਿੱਗ ਬ੍ਰਦਰ’ ਦੇ ਘਰ ‘ਚ 100 ਦਿਨ ਰਹਿ ਕੇ ਬੈਂਸ ਨੇ ਹਰ ਮੁਸ਼ਕਿਲ ਦਾ ਸਾਹਮਣਾ ਕੀਤਾ ਅਤੇ ਉਨ੍ਹਾਂ ਦਾ ਸਬਰ ਕੰਮ ਆਇਆ। ਉਹ ਫਾਈਨਲ ਰਾਊਂਡ ਵਿਚ ਮੈਟ ਕਲੋਟਜ਼ ਨੂੰ ਹਰਾ ਕੇ 5-2 ਵੋਟਾਂ ਨਾਲ ਜੇਤੂ ਬਣੇ। ਬੈਂਸ ਦੇ ਜੇਤੂ ਹੁੰਦਿਆਂ ਹੀ ਸਿੱਖ ਕੌਮ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਸਮੇਂ ਹਰ ਕੋਈ ਉਸ ਨੂੰ ਜਿੱਤ ਲਈ ਵਧਾਈ ਦੇ ਰਿਹਾ ਹੈ।
ਜਿੱਤ ਤੋਂ ਬਾਅਦ ਬੈਂਸ ਨੇ ਕਿਹਾ, “ਮੈਂ ਹਮੇਸ਼ਾ ਇਮਾਨਦਾਰੀ ਨਾਲ ਖੇਡ ਕੇ ਇਸ ਖੇਡ ਨੂੰ ਜਿੱਤਣਾ ਚਾਹੁੰਦਾ ਸੀ। ਮੈਂ ਹਮੇਸ਼ਾ ਉਹੀ ਕੀਤਾ ਜੋ ਮੇਰੇ ਦਿਲ ਨੇ ਕਿਹਾ। ਮੈਂ ਬਹੁਤ ਖੁਸ਼ ਹਾਂ। ਮੈਂ ਬਚਪਨ ਤੋਂ ਹੀ ‘ਬਿੱਗ ਬ੍ਰਦਰ’ ਦਾ ਪ੍ਰਸ਼ੰਸਕ ਰਿਹਾ ਹਾਂ। ਸ਼ੋਅ ‘ਚ ਜਾਣ ਦੀ ਮੇਰੀ ਵੱਡੀ ਇੱਛਾ ਸੀ, ਜੋ ਹੁਣ ਪੂਰੀ ਹੋ ਗਈ ਹੈ।” ਜਗਤੇਸ਼ਵਰ ਸਿੰਘ ਬੈਂਸ ‘ਬਿੱਗ ਬ੍ਰਦਰ’ ’ਚ ਸ਼ਾਮਲ ਹੋਣ ਵਾਲਾ ਪਹਿਲਾ ਸਿੱਖ ਹੈ। ਸ਼ੋਅ ਵਿਚ ਅਮਰੀਕੀ ਟਰੱਕ ਕਾਰੋਬਾਰੀ ਜਗਤੇਸ਼ਵਰ ਸਿੰਘ ਬੈਂਸ ਤੋਂ ਇਲਾਵਾ ਕਈ ਕਲਾਕਾਰ ਸ਼ਾਮਲ ਸਨ।
ਜੁਲਾਈ ਵਿੱਚ ਸ਼ੋਅ ਵਿੱਚ ਦਾਖਲ ਹੋਣ ਤੋਂ ਪਹਿਲਾਂ ਬੈਂਸ ਨੇ ਇੰਸਟਾਗ੍ਰਾਮ ‘ਤੇ ਇੱਕ ਲੰਬੇ ਨੋਟ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਸੀ। ਉਸਨੇ ਲਿਖਿਆ ਸੀ, “ਇਹ ਅਧਿਕਾਰਤ ਹੈ !!! ਮੈਨੂੰ ਬਹੁਤ ਖੁਸ਼ੀ ਹੈ ਕਿ ਮੈਂ ਇੱਕ ਘਰੇਲੂ ਮਹਿਮਾਨ ਵਜੋਂ ਬਿਗ ਬ੍ਰਦਰ 25 ਦੀ ਦੁਨੀਆ ਵਿੱਚ ਕਦਮ ਰੱਖਾਂਗਾ! ਸ਼ਬਦ ਉਸ ਉਤਸ਼ਾਹ ਦੇ ਪੱਧਰ ਨੂੰ ਬਿਆਨ ਨਹੀਂ ਕਰ ਸਕਦੇ ਜੋ ਮੈਂ ਮਹਿਸੂਸ ਕਰ ਰਿਹਾ ਹਾਂ ਜਦੋਂ ਮੈਂ ਇਸ ਗਰਮੀਆਂ ਵਿੱਚ ਬਿਗ ਬ੍ਰਦਰ ਹਾਊਸ ਵਿੱਚ ਇਸ ਸ਼ਾਨਦਾਰ ਯਾਤਰਾ ਦੀ ਸ਼ੁਰੂਆਤ ਕਰਦਾ ਹਾਂ! ਇਹ ਇੱਕ ਸੁਪਨਾ ਸਾਕਾਰ ਹੋਣ ਵਰਗਾ ਮਹਿਸੂਸ ਹੁੰਦਾ ਹੈ!”
ਇਹ ਵੀ ਪੜ੍ਹੋ : ਬਟਾਲਾ ਪੁਲਿਸ ਵੱਲੋਂ ਨ.ਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ, ਸ.ਮਗਲਰ ਦੀ 38 ਲੱਖ ਦੀ ਜਾਇਦਾਦ ਕੀਤੀ ਜ਼ਬਤ
ਉਸਨੇ ਅੱਗੇ ਕਿਹਾ ਸੀ, “ਸ਼ੋਅ ਦਾ ਪਹਿਲਾ ਸਿੱਖ ਹੋਣ ਦੇ ਨਾਤੇ ਮੈਂ ਸੱਚਮੁੱਚ ਸਨਮਾਨਿਤ, ਨਿਮਰ ਅਤੇ ਮੁਬਾਰਕ ਮਹਿਸੂਸ ਕਰਦਾ ਹਾਂ। ਮੈਂ ਆਪਣੇ ਭਾਈਚਾਰੇ ਦੀ ਨੁਮਾਇੰਦਗੀ ਕਰਨ ਅਤੇ ਦੁਨੀਆ ਨਾਲ ਆਪਣੀ ਕਹਾਣੀ ਸਾਂਝੀ ਕਰਨ ਦੇ ਇਸ ਮੌਕੇ ਲਈ ਤਹਿ ਦਿਲੋਂ ਧੰਨਵਾਦੀ ਹਾਂ। ਬੇਸ਼ੱਕ ਮੈਂ ਆਪਣੇ ਪਰਿਵਾਰ ਅਤੇ ਦੋਸਤਾਂ ਦੇ ਅਟੁੱਟ ਸਮਰਥਨ ਤੋਂ ਬਿਨਾਂ ਇਸ ਮੀਲ ਪੱਥਰ ਤੱਕ ਨਹੀਂ ਪਹੁੰਚ ਸਕਦਾ ਸੀ। ਤੁਸੀਂ ਹਮੇਸ਼ਾ ਮੇਰੇ ‘ਤੇ ਵਿਸ਼ਵਾਸ ਕੀਤਾ ਹੈ, ਮੈਨੂੰ ਮੇਰੇ ਸੁਪਨਿਆਂ ਦਾ ਪਿੱਛਾ ਕਰਨ ਲਈ ਧੱਕਿਆ ਹੈ ਅਤੇ ਮੈਨੂੰ ਪਿਆਰ ਤੋਂ ਇਲਾਵਾ ਕੁਝ ਨਹੀਂ ਦਿਖਾਇਆ … ਤੁਹਾਡਾ ਧੰਨਵਾਦ.”
ਇਹ ਅਮਰੀਕੀ ਰਿਐਲਿਟੀ ਸ਼ੋਅ ਇਸੇ ਨਾਂ ਦੇ ਅਸਲ ਡੱਚ ਰਿਐਲਿਟੀ ਸ਼ੋਅ ’ਤੇ ਆਧਾਰਿਤ ਹੈ, ਜਿਸ ਨੂੰ ਨਿਰਮਾਤਾ ਜੌਨ ਡੀ ਮੋਲ ਵਲੋਂ 1997 ’ਚ ਬਣਾਇਆ ਗਿਆ ਸੀ। ਲੜੀ ਦਾ ਨਾਮ ਜਾਰਜ ਓਰਵੇਲ ਦੇ 1949 ਦੇ ਨਾਵਲ ‘ਨਾਈਨਟੀਨ ਏਟੀ-ਫੋਰ’ ਵਿਚ ਇਕ ਪਾਤਰ ਤੋਂ ਪ੍ਰੇਰਿਤ ਹੈ। ਅਮਰੀਕੀ ਸ਼ੋਅ 5 ਜੁਲਾਈ, 2000 ਨੂੰ ਸੀ.ਬੀ.ਐਸ. ’ਤੇ ਸ਼ੁਰੂ ਕੀਤਾ ਗਿਆ ਸੀ। ਭਾਰਤੀ ਟੀ.ਵੀ. ਸ਼ੋਅ ‘ਬਿੱਗ ਬੌਸ’ ਵੀ ਇਸੇ ਸ਼ੋਅ ’ਤੇ ਅਧਾਰਤ ਹੈ।
ਵੀਡੀਓ ਲਈ ਕਲਿੱਕ ਕਰੋ : –