ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਨੂੰ ਮੋਗਾ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਇਕ ਚੱਲਦੇ ਕੇਸ ਵਿਚ ਉਨ੍ਹਾਂ ਨੂੰ ਬਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਜੱਗੀ ਜੌਹਲ ਸਣੇ ਉਸ ਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ ਸੀ ਤੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਜੱਗੀ ਜੌਹਲ ਨੂੰ ਟਾਰਗੈੱਟ ਕੀਲਿੰਗ ਮਾਮਲੇ ਵਿਚ ਬਰੀ ਕਰ ਦਿੱਤਾ ਗਿਆ ਹੈ।
ਮੋਗਾ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਵਕੀਲ ਦਾ ਕਹਿਣਾ ਹੈ ਕਿ ਜੱਗੀ ਜੌਹਲ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ ਸੀ ਤੇ ਬਾਕੀ ਕੇਸਾਂ ਵਿਚ ਵੀ ਇਸ ਬਰੀ ਮਾਮਲੇ ਨਾਲ ਕਾਫੀ ਰਾਹਤ ਮਿਲ ਸਕਦੀ ਹੈ। ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਮਾਮਲਾ ਲਗਭਗ 2016 ਦਾ ਦੱਸਿਆ ਜਾ ਰਿਹਾ ਹੈ। ਬਾਘਾਪੁਰਾਣਾ ਥਾਣੇ ਵਿਚ ਇਹ ਕੇਸ ਦਰਜ ਸੀ ਤੇ ਇਸ ਵਿਚ ਯੂਏਪੀਏ ਧਾਰਾ ਵੀ ਜੋੜੀ ਗਈ ਸੀ।
ਇਹ ਵੀ ਪੜ੍ਹੋ : SKM ਦਾ ਅੱਜ ਚੰਡੀਗੜ੍ਹ ਕੂਚ, ਲਾਉਣਗੇ ਪੱਕਾ ਮੋਰਚਾ, ਪੁਲਿਸ ਨੇ ਬਾਰਡਰ ਕੀਤਾ ਸੀਲ
ਦੱਸ ਦੇਈਏ ਕਿ ਗੁਰਦੀਪ ਸਿੰਘ ਦੇ ਕਤਲ ਕੇਸ ਦੇ ਮਾਮਲੇ ਵਿਚ ਜੰਮੂ-ਕਸ਼ਮੀਰ ਦੇ ਇਕ ਨੌਜਵਾਨ ਤਿਰਲੋਕ ਸਿੰਘ ਲਾਡੀ ਨੂੰ ਰਿਮਾਂਡ ‘ਤੇ ਲੈ ਕੇ ਇਕ FIR ਵਿਚ ਇਕ ਰਿਕਵਰੀ ਦਿਖਾ ਕੇ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਸੀ ਤੇ ਪੁੱਛਗਿਛ ਵਿਚ ਯੂਕੇ ਵਿਚ ਰਹਿੰਦੇ ਇਕ ਰਿਸ਼ਤੇਦਾਰ ਦਿਲਜੀਤ ਸਿੰਘ ਜਿੰਮੀ ਨੂੰ ਨਾਮਜ਼ਦ ਕੀਤਾ ਗਿਆ ਤੇ ਜਦੋਂ 2017 ਵਿਚ ਜਿੰਮੀ ਭਾਰਤ ਆਇਆ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ। ਜਗਤਾਰ ਸਿੰਘ ਜੱਗੀ ਤੇ ਹੋਰ ਬੰਦਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ। ਕੇਸ ਕਾਫੀ ਲੰਮੇ ਸਮੇਂ ਤੋਂ ਚੱਲ ਰਿਹਾ ਸੀ, ਜਿਸ ਦਾ ਅੱਜ ਫੈਸਲਾ ਸੁਣਾਇਆ ਗਿਆ ਤੇ ਜੱਗੀ ਜੌਹਲ ਨੂੰ ਇਸ ਕੇਸ ਵਿਚੋਂ ਬਰੀ ਕਰ ਦਿੱਤਾ ਗਿਆ ਹੈ। ਫਿਲਹਾਲ ਦਿੱਲੀ ਦੀ ਤਿਹਾੜ ਜੇਲ੍ਹ ‘ਚ ਜੱਗੀ ਜੌਹਲ ਬੰਦ ਹੈ।
ਵੀਡੀਓ ਲਈ ਕਲਿੱਕ ਕਰੋ -:
