ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਦੇ ਕਹਿਣ ‘ਤੇ ਹੀ ਸੰਦੀਪ ਕਾਹਲੋਂ ਨੇ ਮੁਹੱਈਆ ਕਰਵਾਏ ਸਨ। ਉਸ ਦੇ ਕਹਿਣ ‘ਤੇ ਹੀ ਬਲਦੇਵ ਚੌਧਰੀ ਨੇ ਸ਼ਾਰਪ ਸ਼ੂਟਰਾਂ ਨੂੰ ਮਾਨਸਾ ‘ਚ ਛੱਡ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਪੁਲੀਸ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੇ ਪੰਚਾਇਤ ਅਧਿਕਾਰੀ ਸੰਦੀਪ ਕਾਹਲੋਂ ਨੇ ਕੀਤਾ।
ਹੁਣ ਇਸ ਦੇ ਆਧਾਰ ‘ਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਉਸ ਨੂੰ ਇਸ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਆਈ ਸੀ ਅਤੇ ਪੁਲੀਸ ਰਿਮਾਂਡ ਤੇ ਵੀ ਉਸ ਨੂੰ ਸੀਆਈਏ ਸਟਾਫ਼ ਖਰੜ ਵਿੱਚ ਪੇਸ਼ ਕੀਤਾ ਗਿਆ ਸੀ। ਇੱਥੇ ਉਸ ਤੋਂ ਲੰਬੇ ਸਮੇਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਲੁਧਿਆਣਾ ਪੁਲਿਸ ਨੇ ਬਲਦੇਵ ਚੌਧਰੀ ਨਾਮ ਦੇ ਇੱਕ ਟਰਾਂਸਪੋਰਟਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਸੀ। ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਲਈ ਤਿੰਨ ਸ਼ੂਟਰਾਂ ਨੂੰ ਮਾਨਸਾ ਵਿੱਚ ਫਾਰਚੂਨਰ ਲੈ ਕੇ ਗਿਆ ਸੀ। ਉਸ ਨੇ ਇਹ ਕੰਮ ਹਰਗੋਬਿੰਦਪੁਰ ਦੇ ਪੰਚਾਇਤ ਅਫ਼ਸਰ ਅਤੇ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਭਤੀਜੇ ਸੰਦੀਪ ਕਾਹਲੋਂ ਦੇ ਕਹਿਣ ’ਤੇ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਤੋਂ ਸੰਦੀਪ ਕਾਹਲੋਂ ਨੂੰ ਕਾਬੂ ਕਰਕੇ ਉਸ ਦੀ ਫਤਿਹਗੜ੍ਹ ਸਾਹਿਬ ਵਾਲੀ ਕੋਠੀ ‘ਤੇ ਛਾਪਾ ਮਾਰ ਕੇ ਉਥੋਂ ਨਾਜਾਇਜ਼ ਅਸਲਾ ਬਰਾਮਦ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਉਸ ਨੇ ਖੁਲਾਸਾ ਕੀਤਾ ਸੀ ਕਿ ਇਹ ਅਸਲਾ ਜਗਜੀਤ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਆਪਣੇ ਕੋਲ ਰੱਖਿਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਇਸ ਨੂੰ ਆਪਣੇ ਕੋਲ ਲੁਕਾ ਕੇ ਲੈ ਜਾਂਦਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਦਾ ਨਾਮ ਅਸਲਾ ਸਪਲਾਈ ਕੇਸ ਵਿੱਚ ਵੀ ਲਿਆ ਅਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ। ਗੈਂਗਸਟਰ ਜੱਗੂ ਭਗਵਾਨਪੁਰੀਆ ਅਨੁਸਾਰ ਉਸ ਨੇ ਗੋਲਡੀ ਬਰੈਡ ਅਤੇ ਲਾਰੇਂਸ ਬਿਸ਼ਨੋਈ ਦੇ ਕਹਿਣ ‘ਤੇ ਹੀ ਇਹ ਹਥਿਆਰ ਮੁਹੱਈਆ ਕਰਵਾਏ ਸਨ। ਲਾਰੈਂਸ ਨੂੰ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲੁਧਿਆਣਾ ਲਿਆਂਦਾ ਗਿਆ ਸੀ ਅਤੇ ਰਿਮਾਂਡ ਦੇ ਆਖਰੀ ਦਿਨਾਂ ‘ਚ ਜੱਗੂ ਭਗਵਾਨਪੁਰੀਆ ਨੂੰ ਵੀ ਪੁਲਸ ਰਿਮਾਂਡ ‘ਤੇ ਲੁਧਿਆਣਾ ਲਿਆਂਦਾ ਗਿਆ ਸੀ। ਦੋਵਾਂ ਨੂੰ ਆਹਮੋ-ਸਾਹਮਣੇ ਬਣਾ ਕੇ ਪੁੱਛਗਿੱਛ ਵੀ ਕੀਤੀ ਗਈ ਹੈ।