Jaggu Bhagwanpuria will be questioned : ਤਰਨਤਾਰਨ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਰਨਤਾਰਨ ਦੀ ਪੁਲਿਸ ਵੱਲੋਂ ਬਠਿੰਡਾ ਦੀ ਜੇਲ੍ਹ ‘ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ, ਜਿਸ ਦਾ ਰਿਮਾਂਡ ਅੱਜ ਖਤਮ ਹੋਵੇਗਾ। ਪੁਲਿਸ ਵੱਲੋਂ ਪੁੱਛ-ਗਿੱਛ ਕੀਤੀ ਜਾਵੇਗੀ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸੰਬੰਧ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਨਾ ਤਾਂ ਨਹੀਂ ਹੈ। ਉਥੇ ਹੀ ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਭਗਵਾਨਪੁਰੀਆ ਦਾ ਇੱਕ ਹੋਰ ਲੋੜੀਂਦਾ ਮੈਂਬਰ ਧਰਮਿੰਦਰ ਸਿੰਘ ਉਰਫ ਗੋਲੀ ਗੈਂਗਸਟਰ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਪੁਲਿਸ ਨੇ ਇਸ ਗੈਂਗਸਟਰ ਕੋਲੋਂ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਗੋਲੀ ਗੈਂਗਸਟਰ ਨੇ ਮਈ 2016 ਵਿੱਚ ਤਰਨਤਾਰਨ ਰੋਡ ‘ਤੇ ਰਹਿਣ ਵਾਲੇ ਹਰਿਆ ਨਾਮ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਇਲਾਵਾ ਉਸ ‘ਤੇ ਕਤਲ, ਕਤਲ ਕਰਨ ਦੀ ਕੋਸ਼ਿਸ਼, ਅਗਵਾ, ਫਿਰੌਤੀ, ਕੁੱਟਮਾਰ ਅਤੇ ਲੁੱਟ ਦੇ ਕਈ ਮਾਮਲੇ ਦਰਜ ਸਨ ਤੇ ਪੁਲਿਸ ਇਸ ਦੀ ਭਾਲ ਕਰ ਰਹੀ ਸੀ।
ਦੱਸਣਯੋਗ ਹੈ ਕਿ ਤਰਨਤਾਰਨ ਪੁਲਿਸ ਵੱਲੋਂ ਵੀਰਵਾਰ ਰਾਤ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਦਰਜ ਇੱਕ ਕੇਸ ਵਿੱਚ ਬਠਿੰਡਾ ਦੀ ਜੇਲ੍ਹ ਤੋਂ ਲਿਆਈ ਸੀ। ਪਤਾ ਲੱਗਾ ਹੈ ਕਿ ਜੱਗੂ ਭਗਾਨਪੁਰੀਆ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਉਸ ਦਾ ਦੁਬਾਰਾ ਰਿਮਾਂਡ ਲੈਣ ਦਾ ਯਤਨ ਕਰੇਗੀ। ਐੱਸਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਅੱਜ ਨੂੰ ਜੱਗੂ ਭਗਵਾਨਪੁਰੀਆ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ਦੀ ਜਾਂਚ ਦੇ ਲਈ ਗਠਿਤ ਕੀਤੀ ਗਈ SIT ਨੂੰ ਗੈਂਗਸਟਰ ਜੱਗੂ ਦਾ ਇਸ ਕਤਲ ਵਿੱਚ ਹੱਥ ਹੋਣ ਦਾ ਖਦਸ਼ਾ ਹੈ। ਸੂਤਰਾਂ ਮੁਤਾਬਕ ਜੱਗੂ ਭਗਵਾਨਪੁਰੀਆ ਤੋਂ ਕਾਮਰੇਡ ਬਲਵਿੰਦਰ ਦੇ ਕਤਲ ਮਾਮਲੇ ਵਿੱਚ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੂਜੇ ਪਾਸੇ ਪਰਿਵਾਰ ਵੱਲੋਂ ਇਸ ਕਤਲ ਪਿੱਛੇ ਅੱਤਵਾਦ ਕੁਨੈਕਸ਼ਨ ਹੋਣ ਦੀ ਗੱਲ ਕਹੀ ਜਾਂਦੀ ਰਹੀ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਨੂੰ ਹਰ ਪਹਿਲੂ ਤੋਂ ਜਾਂਚ ਰਹੀ ਹੈ। ਜੱਗੂ ਭਗਵਾਨਪੁਰੀਆ ‘ਤੇ ਪਹਿਲਾਂ ਵੀ ਕਤਲ ਦੇ ਕਈ ਮਾਮਲੇ ਚੱਲ ਰਹੇ ਨੇ ਇਸ ਤੋਂ ਪਹਿਲਾਂ ਢਿੱਲਵਾ ਵਿੱਚ ਅਕਾਲੀ ਦਲ ਦੇ ਸਰਪੰਚ ਕਤਲ ਮਾਮਲੇ ਵਿੱਚ ਵੀ ਉਸ ਦਾ ਨਾਂ ਸਾਹਮਣੇ ਆਇਆ ਸੀ