ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ 16 ਅਪ੍ਰੈਲ ਨੂੰ ਜਹਾਂਗੀਰਪੁਰੀ ਹਿੰਸਾ ਮਾਮਲੇ ‘ਚ 2 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ‘ਤੇ ਕੁਸ਼ਲ ਚੌਕ ‘ਤੇ ਹਿੰਸਾ ਕਰਨ ਦਾ ਦੋਸ਼ ਹੈ। ਮੁਲਜ਼ਮਾਂ ਦੀ ਪਛਾਣ ਜ਼ਫਰ ਅਤੇ ਬਾਬੂਦੀਨ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦੋਵੇਂ ਦੋਸ਼ੀ ਰਿਸ਼ਤੇਦਾਰੀ ‘ਚ ਸਕੇ ਭਰਾ ਹਨ। ਦੋਹਾਂ ‘ਤੇ ਭੀੜ ‘ਚ ਸ਼ਾਮਲ ਹੋ ਕੇ ਹਿੰਸਾ ਕਰਨ ਦਾ ਦੋਸ਼ ਹੈ। ਇਹ ਦੋਵੇਂ ਦੋਸ਼ੀ ਹਿੰਸਾ ਦੇ ਮੁੱਖ ਦੋਸ਼ੀ ਮੁਹੰਮਦ ਅੰਸਾਰ ਨੂੰ ਜਾਣਦੇ ਹਨ। ਇਨ੍ਹਾਂ ਦੋਹਾਂ ‘ਤੇ ਹਿੰਸਾ ਵਾਲੇ ਦਿਨ ਸ਼ੋਭਾ ਯਾਤਰਾ ‘ਚ ਸ਼ਾਮਲ ਲੋਕਾਂ ‘ਤੇ ਕੱਚ ਦੀਆਂ ਬੋਤਲਾਂ ਨਾਲ ਹਮਲਾ ਕਰਨ ਦਾ ਦੋਸ਼ ਹੈ।
ਜਾਣਕਾਰੀ ਮੁਤਾਬਕ ਹਿੰਸਾ ਵਾਲੇ ਦਿਨ ਦੋਵੇਂ ਤਲਵਾਰਾਂ ਲਹਿਰਾ ਰਹੇ ਸਨ। ਪੁਲਿਸ ਹੁਣ ਤੱਕ ਇਸ ਮਾਮਲੇ ਵਿੱਚ 31 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ 28 ਬਾਲਗ ਹਨ। ਜਦਕਿ 3 ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੀ ਹਿਰਾਸਤ ‘ਚ 9 ਦੋਸ਼ੀ ਹਨ, ਜਿਨ੍ਹਾਂ ਤੋਂ ਪੁਲਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ ਅਤੇ ਬਾਕੀ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਦਿੱਲੀ ਦੇ ਜਹਾਂਗੀਰਪੁਰੀ ‘ਚ 16 ਅਪ੍ਰੈਲ ਨੂੰ ਹਨੂੰਮਾਨ ਜੈਅੰਤੀ ਦੇ ਮੌਕੇ ‘ਤੇ ਕੁਝ ਲੋਕ ਜਲੂਸ ਕੱਢ ਰਹੇ ਸਨ। ਇਸ ਦੌਰਾਨ ਕੁਝ ਲੋਕਾਂ ਨੇ ਜਲੂਸ ‘ਤੇ ਪਥਰਾਅ ਕੀਤਾ। ਜਹਾਂਗੀਰਪੁਰੀ ‘ਚ ਪਥਰਾਅ ਦੀ ਘਟਨਾ ਤੋਂ ਬਾਅਦ ਹਿੰਸਾ ਭੜਕ ਗਈ, ਜਿਸ ‘ਚ 8 ਪੁਲਸ ਕਰਮਚਾਰੀਆਂ ਸਮੇਤ 9 ਲੋਕ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ -: