ਚੰਡੀਗੜ੍ਹ : ‘ਆਪ’ ਵਿਧਾਇਕ ਜੈਕਿਸ਼ਨ ਸਿੰਘ ਰੋੜੀ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣ ਗਏ ਹਨ। ਉਨ੍ਹਾਂ ਦੇ ਨਾਂ ਦੀ ਤਜਵੀਜ਼ ‘ਆਪ’ ਵਿਧਾਇਕਾ ਬਲਜਿੰਦਰ ਕੌਰ ਨੇ ਰੱਖੀ ਸੀ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਦਾ ਸਮਰਥਨ ਕੀਤਾ ਸੀ।
ਬਾਅਦ ਵਿੱਚ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸਾਥ ਦੇਣ ਪੁੱਜੇ। ਮੁੱਖ ਮੰਤਰੀ ਨੇ ਗੜ੍ਹਸ਼ੰਕਰ ਤੋਂ ਵਿਧਾਇਕ ਰੋਡੀ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਨ ‘ਤੇ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੋਡੀ ਵਿਆਹ ਵਿੱਚ ਫੋਟੋਗ੍ਰਾਫਰ ਦਾ ਕੰਮ ਕਰਦੇ ਸਨ। ਅੱਜ ਵੀ ਉਨ੍ਹਾਂ ਦਾ ਸਟੂਡੀਓ ਹੈ।
ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਉਥੇ ਮੌਜੂਦ ਸਾਰੇ ਵਿਧਾਇਕਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਉਨ੍ਹਾਂ ਨੂੰ ਡਿਪਟੀ ਸਪੀਕਰ ਦੀ ਕੁਰਸੀ ‘ਤੇ ਬਿਠਾਇਆ।
ਵੀਡੀਓ ਲਈ ਕਲਿੱਕ ਕਰੋ -: