ਮਨਪ੍ਰੀਤ ਸਿੰਘ ਬਾਦਲ ਵੱਲੋਂ ਕਾਂਗਰਸ ਛੱਡ ਕੇ ਬੀਜੇਪੀ ਦਾ ਪੱਲਾ ਫੜਨ ‘ਤੇ ਲਗਾਤਾਰ ਉਨ੍ਹਾਂ ‘ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਨੇ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮਨਪ੍ਰੀਤ ਬਾਦਲ ਦੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਤੰਜ ਕੱਸਦੇ ਹੋਏ ‘ਸਵਾਗਤ’ ਕੀਤਾ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਇੰਚਾਰਜ ਜੈਰਾਮ ਰਮੇਸ਼ ਨੇ ਆਪਣੇ ਟਵੀਟ ‘ਚ ਲਿਖਿਆ, ‘ਪੰਜਾਬ ਕਾਂਗਰਸ ਤੋਂ ‘ਬਾਦਲ’ ਉੱਡ ਗਏ।’
ਜੈਰਾਮ ਰਮੇਸ਼ ਨੇ ਆਪਣੇ ਟਵੀਟ ‘ਚ ਲਿਖਿਆ, ‘ਇੱਕ ਅਜਿਹਾ ਵਿਅਕਤੀ ਜਿਸ ਨੇ ਪਹਿਲਾਂ ਅਕਾਲੀ ਦਲ ਛੱਡ ਕੇ ਆਪਣੀ ਪਾਰਟੀ ਬਣਾਈ ਅਤੇ ਫਿਰ ਕਾਂਗਰਸ ‘ਚ ਸ਼ਾਮਲ ਹੋ ਗਿਆ। ਕਾਂਗਰਸ ਨੇ ਉਨ੍ਹਾਂ ਨੂੰ 5 ਸਾਲਾਂ ਲਈ ਪੰਜਾਬ ਦੇ ਵਿੱਤ ਮੰਤਰੀ ਦੀ ਜ਼ਿੰਮੇਵਾਰੀ ਦਿੱਤੀ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਿਕਾਰਡ 60,000 ਵੋਟਾਂ ਨਾਲ ਹਾਰਨ ਤੋਂ ਬਾਅਦ ਉਹੀ ਵਿਅਕਤੀ 10 ਮਹੀਨਿਆਂ ਲਈ ਸੁੰਨਸਾਨ ਵਿੱਚ ਚਲਾ ਗਿਆ। ਹੁਣ ਉਹ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਉਥੇ ਹੀ ਪੰਜਾਬ ‘ਆਪ’ ਨੇ ਵੀ ਮਨਪੀਤ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਤੰਜ ਕੱਸਿਆ ਅਤੇ ਕਿਹਾ ‘ਕਾਂਗਰਸ ਤੇ ਬੀਜੇਪੀ ਦੀ ILU ILU’ ਗਾਥਾ ਜਾਰੀ ਏ’
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੇ BJP ‘ਚ ਸ਼ਾਮਲ ਹੋਣ ‘ਤੇ ਬੋਲੇ ਵੜਿੰਗ, ‘ਸੱਤਾ ਦੇ ਭੁੱਖੇ, ਕਾਂਗਰਸ ਨਾਲ ਕੀਤਾ ਧੋਖਾ’
ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਬਾਦਲ ਪਿਛਲੀ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਸਨ। ਹਾਲਾਂਕਿ ਇਸ ਵਾਰ ਉਹ ਬਠਿੰਡਾ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ।
ਚੋਣ ਹਾਰਨ ਤੋਂ ਬਾਅਦ ਉਹ ਵਿਦੇਸ਼ ਚਲੇ ਗਏ ਸਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਹ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: