ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗੱਲ ਮੰਨਦੇ ਹੋਇਆਂ ਅਖੀਰ ਚੰਨੀ ਸਰਕਾਰ ਨੇ ਐਡਵੋਕੇਟ ਜਨਰਲ ਏਪੀਐਸ ਦਿਓਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ ਪਰ ਹੁਣ ਏਜੀ ਨੂੰ ਹਟਾਉਣ ਨੂੰ ਲੈ ਕੇ ਕਾਂਗਰਸ ਵਿੱਚ ਸ਼ਬਦੀ ਜੰਗ ਛਿੜ ਗਈ ਹੈ।
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਪਾਰਟੀ ਆਗੂ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਇਕ ਕਾਬਲ ਅਧਿਕਾਰੀ ਨੂੰ ਕੱਢੇ ਜਾਣ ਨੇ ਇਕ ਸਮਝੌਤਾ ਕਰਨ ਵਾਲੇ ਮੁੱਖ ਮੰਤਰੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਰ ਇਹ ਕਿਸ ਦੀ ਸਰਕਾਰ ਹੈ?
ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਏਜੀ ਦੇ ਅਹੁਦੇ ਦਾ ਸਿਆਸੀਕਰਨ ਕੀਤਾ ਗਿਆ ਹੈ ਅਤੇ ਏਪੀਐਸ ਦਿਓਲ ਅਤੇ ਅਤੁਲ ਨੰਦਾ ਦੋਵੇਂ ਇਸ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋਵੇਂ ਸਾਬਕਾ ਐਡਵੋਕੇਟ ਜਨਰਲ ਸਿਆਸੀ ਜੰਗਾਂ ਵਿੱਚ ਪੰਚਿੰਗ ਬੈਗ ਬਣ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਤਿਵਾੜੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਸਲਾਹ ਦਿੱਤੀ ਜਾਂਦੀ ਹੈ ਕਿ ਇਸ ਵਾਰ ਨਿਯੁਕਤੀ ਕੌਂਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਵੇ।
ਇਹ ਵੀ ਪੜ੍ਹੋ : ਬੀਬੀ ਪ੍ਰਕਾਸ਼ ਕੌਰ ਪਦਮਸ਼੍ਰੀ ਨਾਲ ਸਨਮਾਨਿਤ, ‘ਸੁਪਨਾ ਬਸ ਇਕ ਸੜਕਾਂ ਕੰਢੇ ਨਾ ਰੁਲੇ ਕੋਈ ਧੀ’
ਇੱਕ ਵਕੀਲ ਕੋਰਟ, ਟ੍ਰਿਬਿਊਨਲ ਅਤੇ ਅਥਾਰਟੀ ਦੇ ਸਾਹਮਣੇ ਕੋਈ ਵੀ ਕੇਸ ਲੈ ਸਕਦਾ ਹੈ। ਵਕੀਲ ਵੀ ਕੁਝ ਖਾਸ ਹਾਲਤਾਂ ਵਿੱਚ ਕੇਸ ਲੈਣ ਤੋਂ ਇਨਕਾਰ ਕਰ ਸਕਦਾ ਹੈ।