ਦਿੱਲੀ ਵਿੱਚ ਅੱਜ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਸਾਬਕਾ ਪੰਜਾਬ ਪ੍ਰਧਾਨ ਜਾਖੜ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ। ਇਸ ਵਿੱਚ ਸੁਨੀਲ ਜਾਖੜ ਨੂੰ ਕਾਂਗਰਸ ਤੋਂ ਸਸਪੈਂਡ ਕੀਤਾ ਜਾ ਸਕਦਾ ਹੈ ਕਿਉਂਕਿ ਜਾਖੜ ਨੇ ਕਾਂਗਰਸ ਹਾਈਕਮਾਨ ਦੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ।
ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਆਜ, ਸਰ ਕਲਮ ਹੋਂਗੇ ਉਨਕੇ ਜਿਨਮੇਂ ਅਭੀ ਜ਼ਮੀਰ ਬਾਕੀ ਹੈਂ’ ਸੁਨੀਲ ਜਾਖੜ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲੱਗੇ ਸਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ। ਕਾਂਗਰਸ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਜੇਪੀ ਅਗਰਵਾਲ ਨੇ ਕਿਹਾ ਕਿ ਜਾਖੜ ਦੇ ਮੁੱਦੇ ‘ਤੇ ਮੰਗਲਵਾਰ ਨੂੰ ਚਰਚਾ ਕੀਤੀ ਜਾਵੇਗੀ।
ਹਾਲਾਂਕਿ ਕਾਂਸ਼ੀ ਵਿੱਚ ਰਵਿਦਾਸ ਮੰਦਰ ਵਿੱਚ ਮੱਥਾ ਟੇਕ ਕੇ ਜਾਖੜ ਦਲਿਤ ਭਾਈਚਾਰੇ ਤੋਂ ਮੁਆਫ਼ੀ ਮੰਗ ਚੁੱਕੇ ਹਨ ਤੇ ਕਿਹਾ ਸੀ ਕਿ ਉਨ੍ਹਾਂ ਨੇ ਕਦੇ ਅਜਿਹੀ ਕੋਈ ਇਤਰਾਜ਼ਯੋਗ ਬਿਆਨਬਾਜ਼ੀ ਨਹੀਂ ਕੀਤੀ।
ਦੂਜੇ ਪਾਸੇ ਜਾਖੜ ਇਸ ਗੱਲ ਤੋਂ ਨਾਰਾਜ਼ ਹਨ ਕਿ ਕਾਂਗਰਸ ਹਾਈਕਮਾਨ ਨੂੰ ਉਨ੍ਹਾਂ ਨਾਲ ਪਹਿਲਾਂ ਗੱਲ ਕਰਨੀ ਚਾਹੀਦੀ ਸੀ। ਇਸ ਦੀ ਬਜਾਏ ਉਨ੍ਹਾਂ ਨੂੰ ਸਿੱਧਾ ਨੋਟਿਸ ਜਾਰੀ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਜਾਖੜ ਦਾ ਤਰਕ ਹੈ ਕਿ ਉਨ੍ਹਾਂ ਨੂੰ ਹਰ ਚੰਗੇ ਮਾੜੇ ਸਮੇਂ ਵਿਚ ਪਾਰਟੀ ਦੇ ਨਾਲ ਰਹਿਣਾ ਚਾਹੀਦਾ ਹੈ। ਚੋਣਾਂ ਵਿੱਚ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਆਗੂਆਂ ਖ਼ਿਲਾਫ਼ ਹਾਈਕਮਾਨ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਪਹਿਲਾਂ ਸੁਨੀਲ ਜਾਖੜ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਚੁੱਕੇ ਹਨ। ਉਨ੍ਹਾਂ ਨੇ ਵਿਧਾਨ ਸਭਾ ਚੋਣ ਵੀ ਨਹੀਂ ਲੜੀ ਸੀ।