Jalandhar: 7 new Corona : ਜਲੰਧਰ ਵਿਚ ਅੱਜ ਫਿਰ ਕੋਵਿਡ-19 ਦੇ 7 ਹੋਰ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਅਕਤੀਆਂ ਦੇ ਸੈਂਪਲ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਮੈਡਕੀਲ ਕਾਲਜ ਵਿਖੇ ਭੇਜੇ ਗਏ ਸਨ ਜਿਨ੍ਹਾਂ ਦੀ ਰਿਪੋਰਟ ਅੱਜ ਆਈ ਹੈ। ਇਸ ਤਰ੍ਹਾਂ ਜਲੰਧਰ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 246 ਪੁੱਜ ਗਈ ਹਨ ਜਿਨ੍ਹਾਂ ਵਿਚੋਂ ਲਗਭਗ 206 ਮਰੀਜ਼ ਠੀਕ ਹੋ ਚੁੱਕੇ ਹਨ। 8 ਮਰੀਜ਼ਾਂ ਦੀ ਮੌਤ ਜਿਲ੍ਹਾ ਜਲੰਧਰ ਵਿਖੇ ਹੋ ਚੁੱਕੀ ਹੈ। ਇਸ ਸਮੇਂ ਜਲੰਧਰ ਵਿਚ ਕੋਰੋਨਾ ਦੇ 32 ਐਕਟਿਵ ਕੇਸ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ। ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਕਰਫਿਊ ਨੂੰ ਖਤਮ ਕਰ ਦਿੱਤਾ ਗਿਆ ਸੀ ਜਿਸ ਕਾਰਨ ਹੁਣ ਉਸ ਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਕਲ ਸੂਬੇ ਵਿਚ ਕੋਰੋਨਾ ਨਾਲ ਲਗਭਗ 2 ਮੌਤਾਂ ਹੋਈਆਂ। ਇਨ੍ਹਾਂ ਵਿਚੋਂ ਇਕ ਜਲੰਧਰ ਦੇ ਕਰੋਲ ਬਾਗ ਵਿਚ ਰਹਿਣ ਵਾਲੇ ਪਵਨ ਕੁਮਾਰ ਆਰ. ਪੀ.ਐੱਫ. ਦਾ ਜਵਾਨ ਵੀ ਸ਼ਾਮਲ ਹੈ। ਉਸ ਨੂੰ 18 ਮਈ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਉਹ ਕਾਫੀ ਦਿਨਾਂ ਤਕ ਕੋਰੋਨਾ ਵਿਰੁੱਧ ਲੜਾਈ ਲੜਦਾ ਰਿਹਾ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਪਵਨ ਨੂੰ ਸਾਹ ਲੈਣ ਵਿਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਕਲ ਬਾਅਦ ਦੁਪਹਿਰ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਤਰ੍ਹਾਂ ਸੂਬੇ ਵਿਚ ਹੁਣ ਤਕ 42 ਮੌਤਾਂ ਕੋਰੋਨਾ ਨਾਲ ਹੋ ਚੁੱਕੀਆਂ ਹਨ ਤੇ ਜਿਲ੍ਹਾ ਜਲੰਧਰ ਵਿਚ ਹੋਣ ਵਾਲੀ ਇਹ 8ਵੀਂ ਮੌਤ ਹੈ।
ਸੂਬਾ ਸਰਕਾਰ ਵਲੋਂ ਵਾਰ-ਵਾਰ ਨਵੀਂ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਵਾਇਰਸ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਭਾਵੇਂ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਕੇਸ ਘਟੇ ਹਨ ਪਰ ਫਿਰ ਵੀ ਸਾਨੂੰ ਸਥਿਤੀ ਨੂੰ ਕੰਟਰੋਲ ਕਰਨ ਲਈ ਇਸ ਪ੍ਰਤੀ ਜਾਗਰੂਕ ਰਹਿਣਾ ਪਵੇਗਾ ਤੇ ਪ੍ਰਸ਼ਾਸਨਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਸਾਨੂੰ ਮਾਸਕ ਨੂੰ ਪਹਿਨਣਾ ਲਾਜਮੀ ਕਰਨਾ ਹੋਵੇਗਾ ਤੇ ਬਹੁਤ ਲੋੜ ਪੈਣ ‘ਤੇ ਹੀ ਘਰ ਤੋਂ ਬਾਹਰ ਜਾਓ।