Jalandhar Commissionerate: ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 23 ਮਾਰਚ ਤੋਂ ਲੈ ਕੇ ਹੁਣ ਤੱਕ 22840 ਟਰੈਫਿਕ ਚਲਾਨ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ 22840 ਟਰੈਫਿਕ ਚਲਾਨ ਕੱਟਣ ਤੋਂ ਇਲਾਵਾ 1687 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵਲੋਂ 955 ਐਫ.ਆਈ.ਆਰ ਜਿਨਾਂ ਵਿੱਚ 394 ਮਾਸਕ ਨਾ ਪਹਿਨਣ ਵਾਲੀਆਂ ਵੀ ਸ਼ਾਮਿਲ ਹਨ ਦਰ ਕਰਕੇ 1149 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨੂੰ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰੱਖਿਆ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੱਜ ਪੁਲਿਸ ਵਲੋਂ ਮਾਸਕ ਨਾ ਪਹਿਨਣ ਕਰਕੇ ਨੌ ਐਫ.ਆਈ.ਆਰ ਦਰਜ ਕਰਕੇ ਨੌ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁਲਿਸ ਵਲੋਂ ਕੁੱਲ 356 ਟਰੈਫਿਕ ਚਲਾਨ ਕਰਕੇ 12 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਕਡਾਊਨ ਦੌਰਾਨ ਬਿਨਾਂ ਵਜਾ ਇੱਧਰ ਉੱਧਰ ਘੁੰਮਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।