ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਹੁਣ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਕੇਜਰੀਵਾਲ ਦੇ ਘਰ ਪਹੁੰਚਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ 11 ਵਜੇ ਸਾਰਿਆਂ ਦੀ ਮੁਲਾਕਾਤ ਹੋਣੀ ਹੈ।
ਜਲੰਧਰ ਲੋਕ ਸਭਾ ਉਪ ਚੋਣਾਂ ‘ਚ ਜਿੱਤ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦੇਣ ਪਹੁੰਚੇ। ਦੋਵਾਂ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਵਧਾਈ ਦਿੱਤੀ।
ਜਲੰਧਰ ਲੋਕ ਸਭਾ ਸੀਟ ‘ਤੇ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਨਾਲ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਲੋਕ ਸਭਾ ‘ਚ ਐਂਟਰੀ ਕਰ ਲਈ ਹੈ। ਇਸ ਤੋਂ ਪਹਿਲਾਂ ਆਪ ਕੋਲ ਇੱਕ ਹੀ ਲੋਕ ਸਭਾ ਸਾਂਸਦ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਬਾਅਦ ਵਿਚ ਜਦੋਂ ਉਸ ਸੀਟ ‘ਤੇ ਉਪ ਚੋਣ ਹੋਈ ਤਾਂ ‘ਆਪ’ ਦੀ ਹਾਰ ਹੋਈ, ਜਿਸ ਕਾਰਨ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਵੀ ਸਾਂਸਦ ਨਹੀਂ ਸੀ। ਹੁਣ ‘ਆਪ’ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਭਾ ‘ਚ ਐਂਟਰੀ ਕਰ ਲਈ ਹੈ।
ਇਹ ਵੀ ਪੜ੍ਹੋ : ਡਾਕਟਰਾਂ ਦੀ ਲਾਪਰਵਾਹੀ ਕਰਕੇ ਦੋਵੇਂ ਗੁਰਦੇ ਫੇਲ, ਟਰਾਂਸਪਲਾਂਟ ਲਈ ਪੈਸੇ ਨਹੀਂ, ਪਰਿਵਾਰ ਮੰਗ ਰਿਹਾ ਮਦਦ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਸਿਆਸੀ ਕੱਦ ਹੋਰ ਵਧ ਗਿਆ ਹੈ। ਇਸ ਜਿੱਤ ਨੂੰ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਇੱਕ ਸਾਲ ਦੇ ਚੰਗੇ ਕੰਮਾਂ ਦੀ ਮੋਹਰ ਮੰਨਿਆ ਜਾ ਰਿਹਾ ਹੈ। ਵਿਰੋਧੀ ਧਿਰ ਵੱਲੋਂ ਮਾਣਯੋਗ ਸਰਕਾਰ ‘ਤੇ ਉਠਾਏ ਸਵਾਲਾਂ ਨੂੰ ਨਜ਼ਰਅੰਦਾਜ਼ ਕਰਦਿਆਂ ਜਨਤਾ ਨੇ ਖੁੱਲ੍ਹ ਕੇ ‘ਆਪ’ ਨੂੰ ਵੋਟ ਦਿੱਤੀ। ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਪੰਜਾਬ ‘ਚ ‘ਆਪ’ ਦੀ ਇਹ ਪਹਿਲੀ ਜਿੱਤ ਹੈ। ਸੰਗਰੂਰ ਲੋਕ ਸਭਾ ਉਪ ਚੋਣ ਹਾਰਨ ਤੋਂ ਬਾਅਦ ਪਾਰਟੀ ਨੂੰ ਜਲੰਧਰ ‘ਚ ਜਿੱਤ ਦੇ ਰੂਪ ‘ਚ ਵੱਡਾ ਹੁਲਾਰਾ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: