ਜਲੰਧਰ ਪੁਲਿਸ ਨੇ ਅਸਮਾਜਿਕ ਤੱਤਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ 20 ਲੱਖ ਦੀ ਨਕਲੀ ਨੋਟ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਆਈ-20 ਕਾਰ ਵੀ ਬਰਾਮਦ ਕੀਤੀ ਗਈ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਰਾਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਖੰਨਾ ਖੁਰਦ ਜ਼ਿਲ੍ਹਾ ਲੁਧਿਆਣਾ ਤੇ ਪਵਨਦੀਪ ਸਿੰਘ ਪੁੱਤਰ ਮੋਥੂ ਸਿੰਘ ਵਾਸੀ ਪੱਟੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈੱਲ ਜਲੰਧਰ ਨੂੰ 8 ਦਸੰਬਰ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਕਲਰ ਪ੍ਰਿੰਟਰ ਦੀ ਮਦਦ ਨਾਲ ਅਸਲੀ ਭਾਰਤੀ ਕਰੰਸੀ ਨੋਟਾਂ ਤੋਂ ਨਕਲੀ ਭਾਰਤੀ ਕਰੰਸੀ ਨੋਟਾਂ ਦਾ ਕਤਲ ਫੋਟੋ ਸਟੇਟ ਤਿਆਰ ਕਰਨ ਦਾ ਗੈਰ-ਕਾਨੂੰਨੀ ਧੰਦਾ ਕਰਦੇ ਹਨ ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀ ਕਰਦੇ ਹਨ ਜਿਸ ਦੇ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੇ ਕਬਜ਼ੇ ਤੋਂ 20 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ ਹੋਏ ਹਨ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: