ਜਲੰਧਰ ਆਦਮਪੁਰ ਪੁਲਿਸ ਨੇ 4 ਖਤਰਨਾਕ ਭਗੌੜੇ ਗੈਂਗਸਟਰ ਗ੍ਰਿਫਤਾਰ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਹਥਿਆਰ ਵੀ ਬਰਾਮਦ ਕੀਤੇ ਹਨ। SSP ਮੁਖਵਿੰਦਰ ਸਿੰਘ ਭੁੱਲਰ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਥਾਣਾ ਦਿਹਾਤ ਦੇ ਮੁਖੀ ਮਨਪ੍ਰੀਤ ਸਿੰਘ ਭੁੱਲਰ, SI ਮਨਪ੍ਰੀਤ ਸਿੰਘ ਥਾਣਾ ਆਦਮਪੁਰ ਅਤੇ ਇੰਸਪੈਕਟਰ ਪੁਸ਼ਪ ਬਾਲੀ ਕ੍ਰਾਈਮ ਬ੍ਰਾਂਚ ਜਲੰਧਰ ਦੇਹਟ ਨੇ ਸਾਂਝੇ ਆਪ੍ਰੇਸ਼ਨ ਦੌਰਾਨ 4 ਨਾਮੀ ਭਗੌੜੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਾਸ਼ਟਾ, ਅਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਰੇਹਾਣਾ ਜੱਟਾਂ, ਸੌਰਵ ਉਰਫ ਗੌਰੀ ਪੁੱਤਰ ਵਿਜੇ ਕੁਮਾਰ ਵਾਸੀ ਰੇਹਾਨਾ ਜੱਟ ਅਤੇ ਇਕ ਹੋਰ ਮੁਲਜ਼ਮ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਪਿਸਤੌਲ 32 ਬੋਰ, 13 ਜਿੰਦਾ ਰੌਂਦ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਵੱਡਾ ਹਾਦਸਾ : ਸੁੱਤੇ ਪਏ ਪਰਿਵਾਰ ਤੇ ਡਿੱਗੀ ਮਕਾਨ ਦੀ ਛੱਤ, ਮਲਬੇ ਹੇਠਾਂ ਦੱਬੇ ਮਾਂ-ਪੁੱਤ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ SSP ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 30-7-2023 ਨੂੰ ਮਹਾਂਵੀਰ ਸਿੰਘ ਉਰਫ਼ ਕੋਕਾ ਪੁੱਤਰ ਤਿਰਲੋਚਨ ਸਿੰਘ ਵਾਸੀ ਦਮੁੰਡਾ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਪਾਸਤਾ ਜੋ ਕਿ ਫ਼ਰਾਰ ਹੈ, ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਹਾਵੀਰ ਨੂੰ ਮਾਰਨ ਦੀ ਨੀਅਤ ਨਾਲ ਗੋ.ਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਨੰਬਰ 104 ਮਿਤੀ 30-7-2023 ਅ/ਧ 307, 323, 324, 34 ਅ/ਧ 25-54-59 ਅਸਲਾ ਐਕਟ ਥਾਣਾ ਆਦਮਪੁਰ ਦਰਜ ਕੀਤਾ ਹੈ। ਜਲੰਧਰ ਦੇਹਾਤ ਦੇ SSP ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮਹਾਵੀਰ ‘ਤੇ ਹਮਲਾ ਕਰਨ ਵਾਲੇ ਪੇਸ਼ੇਵਰ ਅਪਰਾਧੀ ਹਨ। ਇਨ੍ਹਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: