ਚੰਡੀਗੜ੍ਹ : ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਦੇ ਅੱਜ ਅੰਮ੍ਰਿਤਸਰ ਫ਼ੇਰੀ ਦੌਰਾਨ ਸੰਸਦ ਮੈਂਬਰਾਂ ਦੇ ਸ਼ਾਮਲ ਨਾ ਹੋਣ ‘ਤੇ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਵੱਡਾ ਹਮਲਾ ਬੋਲਿਆ।
ਗੜ੍ਹੀ ਨੇ ਕਿਹਾ ਕਿ ਪੰਜਾਬ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਜ਼ਰੂਰ ਹੋਏ ਪਰ ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਜਿਨ੍ਹਾਂ ‘ਚ ਕਈ ਸੰਸਦ ਮੈਂਬਰ ਸ਼ਾਮਲ ਸਨ ਦਾ ਮੌਜੂਦ ਨਾ ਹੋਣਾ ਪੰਜਾਬ ਕਾਂਗਰਸ ‘ਚ ਵੱਡੀ ਫੁੱਟ ਨੂੰ ਜ਼ਾਹਰ ਕਰਦਾ ਹੈl
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵੇਂ ਹੀ ਖ਼ੁਦ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀਆਂ ਕੋਸ਼ਿਸ਼ਾਂ ਕਰਦੇ ਨਜ਼ਰ ਆਏl ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਖੁਦ ਇਕਜੁੱਟ ਨਹੀਂ ਉਹ ਪੰਜਾਬ ਨੂੰ ਕਿਸ ਤਰ੍ਹਾਂ ਇੱਕਜੁਟ ਕਰ ਸਕੇਗੀl
ਬਸਪਾ ਪ੍ਰਧਾਨ ਨੇ ਕਿਹਾ ਕਿ ਸੂਬੇ ‘ਚ ਅਕਾਲੀ-ਬਸਪਾ ਗਠਜੋੜ ਹੀ ਏਕਤਾ ਅਤੇ ਅਖੰਡਤਾ ਨਾਲ ਪੰਜਾਬ ਨੂੰ ਅੱਗੇ ਲਿਆ ਸਕਦਾ ਹੈ, ਬਾਕੀ ਪਾਰਟੀਆਂ ਸਿਰਫ਼ ਆਪਣੀ ਆਪਸੀ ਫੁੱਟ ਵਿੱਚ ਹੀ ਰੁੱਝੀਆਂ ਹੋਈਆਂ ਹਨl
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਦੱਸਣਯੋਗ ਹੈ ਅੰਮ੍ਰਿਤਸਰ ਵਿੱਚ ਰਾਹੁਲ ਗਾਂਧੀ ਦੀ ਫ਼ੇਰੀ ਦੌਰਾਨ ਪੰਜ ਵੱਡੇ ਸੰਸਦ ਮੈਂਬਰ ਉਨ੍ਹਾਂ ਗ਼ੈਰ-ਹਾਜ਼ਰ ਰਹੇ, ਜਿਨ੍ਹਾਂ ਵਿੱਚ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਸਵੀਰ ਸਿੰਘ ਗਿੱਲ, ਮੁਹੰਮਦ ਸੱਦੀਕ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਸ਼ਾਮਲ ਹਨ।