ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਲੂ ਵਿਚ ਸਿੱਖ ਨੌਜਵਾਨਾਂ ਨਾਲ ਹੋਈ ਧੱਕੇਸ਼ਾਹੀ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਕੋਲੋਂ ਝੰਡਾ ਖੋਹਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿ ਸ਼੍ਰੋਮਣੀ ਕਮੇਟੀ ਹਿਮਾਚਲ ਸਰਕਾਰ ਕੋਲ੍ਹ ਇਹ ਮੁੱਦੇ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ : ਥਾਰ ਤੇ ਬੱਸ ਵਿਚਾਲੇ ਹੋਈ ਟੱ.ਕ.ਰ, ਵਾਲ-ਵਾਲ ਬਚੇ ਥਾਰ ‘ਚ ਸਵਾਰ 2 ਭਰਾ
ਇਸੇ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹਿਮਾਚਲ ਦੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹਿਮਾਚਲ ਵਾਸੀਆਂ ਨੂੰ ਭੁੱਲਣਾ ਨਹੀਂ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ”। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨੌਜਵਾਨਾਂ ਨੂੰ ਅਪੀਲ ਕਰਕੇ ਕਿਹਾ ਕਿ ਜਦੋਂ ਵੀ ਉਹ ਹਿਮਾਚਲ ਪ੍ਰਦੇਸ਼ ਜਾਣ ਤਾਂ ਆਪਣੇ ਵਾਹਨਾਂ ਦੇ ਕਾਗਜ਼ ਪੂਰੇ ਕਾਇਮ ਰੱਖਣ ਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ।
ਵੀਡੀਓ ਲਈ ਕਲਿੱਕ ਕਰੋ -:
