ਸ਼ਹੀਦੀ ਜੋੜ ਮੇਲੇ ਮੌਕੇ ਫਤਿਹਗੜ੍ਹ ਸਾਹਿਬ ਪਹੁੰਚੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਬਾਹਰੀ ਲੋਕਾਂ ਦੇ ਜ਼ਮੀਨ ਖਰੀਦਣ ‘ਤੇ ਰੋਕ ਲੱਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੰਜਾਬੀ ਆਪਣੀਆਂ ਜ਼ਮੀਨਾਂ ਵੇਚਕੇ ਵਿਦੇਸ਼ਾਂ ਵਿਚ ਸੈਟਲ ਹੋ ਰਹੇ ਹਨ, ਜਿਸ ਕਾਰਨ ਪੰਜਾਬ ਦੀ ਜ਼ਮੀਨ ਤੇ ਵਿਰਾਸਤ ਖਤਮ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਪੰਜਾਬੀਆਂ ਤੋਂ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਲੇਬਰ ਕਰਨ ਲਈ ਨਾ ਭੇਜੋ ਸਗੋਂ ਉਨ੍ਹਾਂ ਨੂੰ ਪੰਜਾਬ ਵਿਚ ਹੀ ਸੈਟਲ ਕਰੋ ਤਾਂ ਕਿ ਪੰਜਾਬ ਦੀ ਜ਼ਮੀਨ ਤੇ ਵਿਰਾਸਤ ਨੂੰ ਬਚਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: