ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ। ਹੋਲਾ ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਖਾਲਸਾ ਪੰਥ ਦਾ ਕੌਮੀ ਤਿਓਹਾਰ ਹੈ ਜੋ ਕਿ ਵੱਡੇ ਪੱਧਰ ‘ਤੇ ਪੂਰੇ ਦੇਸ਼ ਵਿਚ ਮਨਾਇਆ ਜਾਂਦਾ ਹੈ।
ਹੋਲੇ ਮਹੱਲੇ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਹੋਲੇ ਮਹੱਲੇ ਦੀ ਸ਼ੁਰੂਆਤ 26 ਫਰਵਰੀ ਤੋਂ 4 ਮਾਰਚ ਤੱਕ ਮਨਾਇਆ ਜਾਵੇਗਾ, ਜਿਸ ਦੇ ਪਹਿਲੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ। ਇਸੇ ਤਰ੍ਹਾਂ 2 ਮਾਰਚ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 4 ਮਾਰਚ ਨੂੰ ਭੋਗ ਪਾਏ ਜਾਣਗੇ।
ਇਹ ਵੀ ਪੜ੍ਹੋ : ਅਟਾਰੀ ਵਿਖੇ ਮਹਾਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ-‘ਦੇਸ਼ ਦੀ ਆਜ਼ਾਦੀ ‘ਚ ਪੰਜਾਬ ਦੇ ਸੂਰਮਿਆਂ ਦਾ ਵੱਡਾ ਯੋਗਦਾਨ’
ਜਥੇਦਾਰ ਗੜਗੱਜ ਨੇ ਹੋਲਾ ਮਹੱਲਾ ਮਨਾਉਣ ਲਈ ਵੱਧ ਤੋਂ ਵੱਧ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਲਈ ਕਿਹਾ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਾ ਤਾਂ ਰੰਗ ਵੇਚਿਆ ਜਾਵੇਗਾ ਤੇ ਨਾ ਹੀ ਇਕ ਦੂਜੇ ‘ਤੇ ਰੰਗ ਸੁੱਟਿਆ ਜਾਵੇਗਾ। ਉਨ੍ਹਾਂ ਨੌਜਾਵਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਟਰੈਕਟਰਾਂ ਨੂੰ ਚੰਗੀ ਤਰ੍ਹਾਂ ਸ਼ਿੰਗਾਰ ਕੇ ਵਾਹਨਾਂ ਨੂੰ ਖਾਲਸਾਈ ਨਿਸ਼ਾਨ ਸਾਹਿਬ ਨਾਲ ਸਜਾ ਕੇ ਪੂਰੇ ਜ਼ਾਬਤੇ ਤੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਚੜ੍ਹਦੀ ਕਲਾ ਵਿਚ ਸ੍ਰੀ ਆਨੰਦਪੁਰ ਸਾਹਿਬ ਪਹੁੰਚਣ। ਗੁਰੂ ਦੀ ਬਾਣੀ ਨੂੰ ਸੁਣਦਿਆਂ ਤੇ ਗੁਰੂ ਦੀ ਗੱਲ ਮੰਨਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਣਾ ਹੈ। ਸੰਗਤਾਂ ਗੁਰੂ ਘਰ ਆ ਕੇ ਨਤਮਕਸਕ ਹੋਣ ਤੇ ਗੁਰੂ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਨ।
ਵੀਡੀਓ ਲਈ ਕਲਿੱਕ ਕਰੋ -:
























