ਪੰਜਾਬ-ਹਰਿਆਣਾ ਸਕੱਤਰੇਤ ‘ਚ ਇਕ ਵੱਡੀ ਘਟਨਾ ਵਾਪਰੀ ਹੈ। ਇੱਥੇ CISF ਕੈਂਪਸ ਵਿੱਚ ਤਾਇਨਾਤ ਇੱਕ ਜਵਾਨ ਨੇ ਕੈਂਪਸ ਵਿੱਚ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਘਟਨਾ ਤੜਕੇ 4:30 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਜਵਾਨ ਦੀ ਪਛਾਣ ਨਾਗਾ ਅਰਜੁਨ ਵਜੋਂ ਹੋਈ ਹੈ। ਸੂਚਨਾ ਮੁਤਾਬਕ ਮ੍ਰਿਤਕ ਕਰਨਾਟਕ ਦਾ ਰਹਿਣ ਵਾਲਾ ਹੈ।
ਗੋਲੀਬਾਰੀ ਦੀ ਆਵਾਜ਼ ਕਾਰਨ CISF ਕੈਂਪਸ ਵਿੱਚ ਹਲਚਲ ਮਚ ਗਈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਜਵਾਨ ਦੀ ਲਾਸ਼ ਨੂੰ ਸੈਕਟਰ 16 ਦੇ ਹਸਪਤਾਲ ਪਹੁੰਚਾਇਆ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ।
ਚੰਡੀਗੜ੍ਹ ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਖੁਦਕੁਸ਼ੀ ਕਰਨ ਵਾਲਾ ਜਵਾਨ ਪੰਜਾਬ ਸਿਵਲ ਸਕੱਤਰੇਤ ਵਿੱਚ ਤਾਇਨਾਤ ਸੀ। ਮ੍ਰਿਤਕ ਜਵਾਨ ਕਰਨਾਟਕ ਦੇ ਦਾਵਾਂਗੇਰਾ ਜ਼ਿਲ੍ਹੇ ਦੇ ਹਦਾਦੀ ਪਿੰਡ ਦਾ ਰਹਿਣ ਵਾਲਾ ਹੈ। ਮ੍ਰਿਤਕ ਜਵਾਨ CISF ਵਿੱਚ ਐਸ/ਓ ਲੈਫਟੀਨੈਂਟ ਦੇ ਅਹੁਦੇ ’ਤੇ ਤਾਇਨਾਤ ਸੀ। ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਖ਼ਤਰਨਾਕ ਤੂਫਾਨ ਕਾਰਨ 22 ਲੋਕਾਂ ਦੀ ਮੌ.ਤ, ਕਈ ਰਾਜਾਂ ‘ਚ ਐਮਰਜੈਂਸੀ ਘੋਸ਼ਿਤ
ਘਟਨਾ ਸਥਾਨ ਚੰਡੀਗੜ੍ਹ ਸੈਕਟਰ-3 ਅਧੀਨ ਆਉਂਦਾ ਹੈ। ਸਬੰਧਤ ਥਾਣੇ ਦੀ ਪੁਲਿਸ ਅਨੁਸਾਰ ਮ੍ਰਿਤਕ ਜਵਾਨ ਦੇ ਰਿਸ਼ਤੇਦਾਰਾਂ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦੇਵੇਗੀ। ਫਿਲਹਾਲ ਪੁਲਿਸ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ। ਪੁਲਿਸ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਸ਼ੁਰੂ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: