ਭਾਰਤੀ ਫੌਜ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਨੇ 24 ਮਾਰਚ ਨੂੰ ਤੰਗਧਾਰ ਸੈਕਟਰ ਵਿੱਚ ਕੰਟਰੋਲ ਰੇਖਾ (LOC) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਜਿਸ ਦੇ ਅਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਜਵਾਨਾਂ ਨੇ ਇੱਕ ਅੱਤਵਾਦੀ ਨੂੰ ਵੀ ਢੇਰ ਕੀਤਾ।
ਸੁਰੱਖਿਆ ਬਲਾਂ ਨੂੰ ਤੰਗਧਾਰ ਸੈਕਟਰ ਦੇ ਆਲੇ-ਦੁਆਲੇ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਾ ਸੀ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਅੱਤਵਾਦੀ ਨੇ ਜਵਾਨਾਂ ‘ਤੇ ਗੋਲੀਬਾਰੀ ਕੀਤੀ। ਇਸ ਦਾ ਜਵਾਬ ਦਿੰਦੇ ਹੋਏ ਮੁਕਾਬਲੇ ‘ਚ ਜਵਾਨਾਂ ਨੇ ਇਕ ਘੁਸਪੈਠੀਏ ਨੂੰ ਮਾਰ ਦਿੱਤਾ। ਫੌਜ ਨੇ ਅੱਤਵਾਦੀ ਕੋਲੋਂ 200 ਤੋਂ ਵੱਧ AK ਰਾਈਫਲ ਦੇ ਰਾਉਂਡ, ਤਿੰਨ ਮੈਗਜ਼ੀਨ, ਦੋ ਚੀਨੀ ਕਿਸਮ ਦੇ ਗ੍ਰਨੇਡ ਅਤੇ ਦਵਾਈਆਂ, ਖਾਣ-ਪੀਣ ਦਾ ਸਮਾਨ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : ਦੇਸ਼ ‘ਚ 24 ਘੰਟਿਆਂ ‘ਚ ਕਰੋਨਾ ਦੇ 1590 ਨਵੇਂ ਮਰੀਜ਼ ਆਏ ਸਾਹਮਣੇ, 6 ਲੋਕਾਂ ਦੀ ਮੌ.ਤਾ
ਜੰਮੂ-ਕਸ਼ਮੀਰ ਦੇ DGP ਦਿਲਬਾਗ ਸਿੰਘ ਨੇ ਕਿਹਾ, ਘੁਸਪੈਠ ਦੀਆਂ ਕੋਸ਼ਿਸ਼ਾਂ ਵਿੱਚ ਕਮੀ ਦੇ ਬਾਵਜੂਦ ਸਰਹੱਦ ਪਾਰ ਤੋਂ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਨੂੰ ਦੇਖਦੇ ਹੋਏ ਪੁਲਿਸ ਅਤੇ ਜਵਾਨਾਂ ਵੱਲੋਂ ਭਾਰਤੀ ਦੇ ਸਰਹੱਦੀ ਖੇਤਰਾਂ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: