ਮੋਗਾ ਵਿਚ ਦੇਰ ਰਾਤ ਫਿਰੋਜ਼ਪੁਰ ਰੋਡ ‘ਤੇ ਜੇਸੀਬੀ ਤੇ ਕਾਰ ਦੀ ਟੱਕਰ ਹੋ ਗਈ ਜਿਸ ਵਿਚ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਦੂਜਾ ਗੰਭੀਰ ਫੱਟੜ ਹੋ ਗਿਆ। ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੈ ਤੇ ਪੁਲਿਸ ਜਾਂਚ ਕਰ ਰਹੀ ਹੈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਸੀਂ ਸਿੱਧੂ ਹਸਪਤਾਲ ਕੋਲ ਖੜ੍ਹੇ ਸੀ ਤੇ ਅਚਾਨਕ ਸਾਨੂੰ ਤੇਜ਼ ਆਵਾਜ਼ ਸੁਣਾਈ ਦਿੱਤੀ ਤੇ ਦੇਖਿਆ ਕਿ ਇਕ ਕਾਰ ਤੇ ਜੇਸੀਬੀ ਦੀ ਟੱਕਰ ਹੋ ਗਈ ਹੈ। ਅਸੀਂ ਮੌਕੇ ‘ਤੇ ਜਾ ਕੇ ਕਾਰ ਸਵਾਰ ਨੂੰ ਬਾਹਰ ਕੱਢਿਆ ਤਾਂ ਦੇਖਿਆ ਕਿ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਤੇ ਦੂਜਾ ਗੰਭੀਰ ਜ਼ਖਮੀ ਸੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਜਾਂਚ ਅਧਿਕਾਰੀ ਸਾਬ ਸਿੰਘ ਨੇ ਦੱਸਿਆ ਕਿ ਸਾਨੂੰ ਸਿੱਧੂ ਹਸਪਤਾਲ ਦੇ ਕੋਲ ਹਾਦਸਾ ਹੋਇਆ ਹੈ। ਅਸੀਂ ਮੌਕੇ ‘ਤੇ ਪਹੁੰਚੇ ਤੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਤੇ 27 ਸਾਲਾ ਅੰਕੁਰ ਸੇਤੀਆ ਦੀ ਮੌਤ ਹੋ ਗਈ। ਅੰਕਰ ਦੇ ਪਿਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਲੇਰਕੋਟਲਾ ‘ਚ ਭਲਕੇ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫਤਰ, ਹੋਇਆ ਛੁੱਟੀ ਦਾ ਐਲਾਨ
ਦੱਸ ਦੇਈਏ ਕਿ ਮ੍ਰਿਤਕ ਅੰਕੁਰ ਦਾ ਅਜੇ ਇਕ ਸਾਲ ਪਹਿਲਾਂ ਹੀ ਵਿਆਹ ਹੋਇਆਸੀ ਤੇ ਦੂਜਾ ਸਾਥੀ ਜੋ ਕਿ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ ਦੀ ਪਛਾਣ 23 ਸਾਲਾ ਗੌਤਮ ਗੰਭੀਰ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”