ਬਠਿੰਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਰਾਈਫਲ ਸਾਫ਼ ਕਰਦੇ ਸਮੇਂ ਜੇ.ਈ. ਨਾਲ ਭਾਣਾ ਵਾਪਰ ਗਿਆ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸ਼ਿਵਰਾਜ ਸਿੰਘ ਸੰਧੂ ਵਜੋਂ ਹੋਈ ਹੈ ਤੇ ਉਹ ਬਿਜਲੀ ਬੋਰਡ ‘ਚ ਜੇ.ਈ. ਵਜੋਂ ਤਾਇਨਾਤ ਸੀ । ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਸਟੈਂਡ ਦੇ ਨਜ਼ਦੀਕ ਸ਼ਿਵਰਾਜ ਸਿੰਘ ਸੰਧੂ ਗੋਲਡੀ ਜੋ ਕਿ ਬਿਜਲੀ ਬੋਰਡ ਵਿੱਚ ਬਤੌਰ ਜੇਈ ਕੰਮ ਕਰ ਰਹੇ ਹਨ, 12 ਬੋਰ ਦੀ ਰਾਈਫਲ ਸਾਫ ਕਰ ਰਹੇ ਸੀ ਤੇ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ Library
ਗੋਲੀ ਚੱਲਣ ਨਾਲ ਜੇਈ ਸ਼ਿਵਰਾਜ ਸਿੰਘ ਸੰਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਬਾਡੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਸੰਸਥਾ ਦੇ ਕਾਰਜਕਰਤਾ ਸੰਦੀਪ ਸਿੰਘ ਮੌਕੇ ‘ਤੇ ਪਹੁੰਚੇ ਤੇ ਗੰਭੀਰ ਤੌਰ ਤੋਂ ਜਖਮੀ ਸ਼ਿਵਰਾਜ ਸਿੰਘ ਨੂੰ ਹਸਪਤਾਲ ਪਹੁੰਚਾਇਆ। ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।
ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀ ਅਚਾਨਕ ਚੱਲੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਸੀ। ਪੁਲਿਸ ਅਧਿਕਾਰੀ ਵੱਖ-ਵੱਖ ਐਂਗਲ ਤੋਂ ਸਬੂਤ ਇਕੱਠਾ ਕਰਨ ਵਿਚ ਲੱਗੀ ਹੈ।
ਵੀਡੀਓ ਲਈ ਕਲਿੱਕ ਕਰੋ -:
























