ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਇੱਕ ਵਾਰ ਫਿਰ ਤੋਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ’ਕੋਨਰ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਿਡੇਨ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਠੀਕ ਮਹਿਸੂਸ ਕਰ ਰਹੇ ਹਨ। ਇਹ ਰੀਬਾਉਂਡ ਦਾ ਕੇਸ ਹੈ, ਜਿਸ ਵਿੱਚ ਰਾਸ਼ਟਰਪਤੀ ਵਿੱਚ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਨਹੀਂ ਆਏ।
ਵ੍ਹਾਈਟ ਹਾਊਸ ਦੇ ਡਾਕਟਰ ਕੇਵਿਨ ਓ’ਕੋਨਰ ਦੇ ਅਧਿਕਾਰਤ ਬਿਆਨ ਮੁਤਾਬਕ ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੂੰ ਆਈਸੋਲੇਸ਼ਨ ਵਿੱਚ ਰਹਿਣਾ ਪਵੇਗਾ। ਫਿਲਹਾਲ ਇਸ ਵਾਰ ਬਿਡੇਨ ਨੂੰ ਘੱਟੋ-ਘੱਟ ਪੰਜ ਦਿਨਾਂ ਲਈ ਆਈਸੋਲੇਸ਼ਨ ‘ਚ ਰੱਖਿਆ ਜਾਵੇਗਾ। ਇਸ ਹਫਤੇ ਬੁੱਧਵਾਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।
ਦਰਅਸਲ ਯੂਐਸ ਦੇ ਰਾਸ਼ਟਰਪਤੀ ਜੋ ਬਿਡੇਨ ਨੂੰ 21 ਜੁਲਾਈ ਨੂੰ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹੀ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ‘ਚ ਇਨਫੈਕਸ਼ਨ ਦੇ ਕੁਝ ਲੱਛਣ ਵੀ ਦੇਖੇ ਗਏ। ਫਿਲਹਾਲ ਇਸ ਹਫਤੇ ਮੰਗਲਵਾਰ ਸ਼ਾਮ, ਬੁੱਧਵਾਰ ਸਵੇਰੇ, ਵੀਰਵਾਰ ਸਵੇਰੇ ਅਤੇ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੀ ਕੋਰੋਨਾ ਇਨਫੈਕਸ਼ਨ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਜੋਅ ਬਿਡੇਨ ਦੀ ਸ਼ਨੀਵਾਰ ਦੇਰ ਰਾਤ ਕੀਤੀ ਗਈ ਕੋਰੋਨਾ ਇਨਫੈਕਸ਼ਨ ਦੀ ਐਂਟੀਜੇਨ ਰਿਪੋਰਟ ਇਕ ਵਾਰ ਫਿਰ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਰੈਸਟੋਰੈਂਟ ‘ਚ ਚੱਲੀਆਂ ਬੋਤਲਾਂ, IPL ਖਿਡਾਰੀ ਦਾ ਸਿਰ ਪਾਟਿਆ, ਪਾਰਟੀ ‘ਚ ਆਏ ਕਈ ਫੱਟੜ
ਇਸ ਵੇਲੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਵੀ ਜੋ ਬਿਡੇਨ (ਅਮਰੀਕੀ ਰਾਸ਼ਟਰਪਤੀ ਜੋ ਬਿਡੇਨ) ਵ੍ਹਾਈਟ ਹਾਊਸ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀਆਂ ਮੀਟਿੰਗਾਂ ਵਿੱਚ ਹਿੱਸਾ ਲੈ ਰਹੇ ਹਨ। ਇਸ ਦੇ ਨਾਲ ਹੀ ਵ੍ਹਾਈਟ ਹਾਊਸ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਉਹ ਰਾਸ਼ਟਰਪਤੀ ਬਿਡੇਨ ਦੀ ਆਈਸੋਲੇਸ਼ਨ ਨੂੰ ਜਾਰੀ ਰੱਖਣਗੇ। ਜਿਸ ਕਰਕੇ ਹੁਣ ਐਤਵਾਰ ਸਵੇਰੇ ਵਿਲਮਿੰਗਟਨ ਸਥਿਤ ਉਨ੍ਹਾਂ ਦੇ ਘਰ ਜਾਣ ਦਾ ਪ੍ਰੋਗਰਾਮ ਅਤੇ ਮੰਗਲਵਾਰ ਨੂੰ ਮਿਸ਼ੀਗਨ ਜਾਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: