Judicial probe into the poisoning : ਜਲੰਧਰ : ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਮੌਤਾਂ ਦੀ ਨਿਆਇਕ ਜਾਂਚ ਵੀਰਵਾਰ ਤੋਂ ਸ਼ੁਰੂ ਹੋਵੇਗੀ। ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਰਾਜਮਕਲ ਚੌਧਰੀ ਜਾਂਚ ਕਮੇਟੀ ਦੀ ਪਹਿਲੀ ਬੈਠਕ 6 ਅਗਸਤ ਦੇ ਬੱਚਤ ਭਵਨ ਵਿਚ ਕਰਨਗੇ। ਇਸ ਦੇ ਨਾਲ ਉਨ੍ਹਾਂ ਆਮ ਲੋਕਾਂ ਨੂੰ ਜ਼ਹਿਰੀਲੀ ਸ਼ਰਾਬ ਨਾਲ ਸਬੰਧਤ ਕੋਈ ਵੀ ਸੂਚਨਾ ਹੋਣ ‘ਤੇ ਇਸ ਦੀ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ।
ਡਿਵੀਜ਼ਨਲ ਕਮਿਸ਼ਨਰ ਰਾਜਕਮਲ ਚੌਧਰੀ ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਜਾਂਚ ਵਿਚ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਵਿਚ ਸੌ ਤੋਂ ਵੱਧ ਮੌਤਾਂ ਦਾ ਬਣੀ ਜ਼ਹਿਰੀਲੀ ਸ਼ਰਾਬ ਦੇ ਸੋਰਸ, ਉਸ ਵਿਚ ਇਸਤੇਮਾਲ ਕੀਤੀਆਂ ਗਈਆਂ ਚੀਜ਼ਾਂ ਅਤੇ ਉਸ ਨੂੰ ਵੰਡਣਵਾਲਿਆਂ ਬਾਰੇ ਵੀ ਛਾਣ-ਬੀਣ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਸ ਵਿਚ ਸ਼ਾਮਲ ਵਿਅਕਤੀਆਂ ਜਾਂ ਏਜੰਸੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਤਾਂਕਿ ਉਨ੍ਹਾਂ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾ ਸਕੇ। ਇਸ ਤੋਂ ਇਲਾਵਾ ਜਾਂਚ ਕਮੇਟੀ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੀ ਸਰਕਾਰ ਨੂੰ ਸਿਫਾਰਿਸ਼ ਕਰੇਗੀ।
ਪੰਜਾਬ ਸਰਕਾਰ ਦੀ ਜਾਂਚ ਕਮੇਟੀ ਦੇ ਚੇਅਰਮੈਨ ਰਾਜਕਮਲ ਚੌਧਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਦਰਦਨਾਕ ਘਟਨਾ ਨਾਲ ਜੁੜੀ ਕੋਈ ਸੂਚਨਾ ਜਾਂਚ ਇਸ ਜ਼ਹਿਰੀਲੀ ਸ਼ਰਾਬ ਨੂੰ ਤਿਆਰ ਕਰਨ ਜਾਂ ਵੰਡਣ ਵਾਲੇ ਬਾਰੇ ਕੋਈ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ‘ਤੇ div.com.jal@punjab.gov.in ‘ਤੇ ਈ-ਮੇਲ ਸਕਦਾ ਹੈ।