ਐਡਵੋਕੇਟ ਅਤੇ ਨੈਸ਼ਨਲ ਸ਼ੂਟਰ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਸਿੱਧੂ ਕਤਲ ਕੇਸ ਦੇ ਮੁਲਜ਼ਮ ਕਲਿਆਣੀ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 36 ਸਾਲਾ ਕਲਿਆਣੀ ਸਿੰਘ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਧੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਸੁਣਵਾਈ ਕਰੇਗੀ। ਦੁਪਹਿਰ ਦੇ ਖਾਣੇ ਤੋਂ ਪਹਿਲਾਂ ਸੁਣਵਾਈ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਜਸਟਿਸ ਅਨੂਪ ਚਿਤਕਾਰਾ ਮਾਮਲੇ ਦੀ ਸੁਣਵਾਈ ਤੋਂ ਹਟ ਗਏ ਸਨ। ਦਰਅਸਲ, ਜਸਟਿਸ ਚਿਤਕਾਰਾ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਜੱਜ ਸਨ। ਉਨ੍ਹਾਂ ਦੀ ਫੇਰਵੈੱਲ 8 ਅਕਤੂਬਰ 2021 ਨੂੰ ਹੋਈ ਸੀ, ਉਸੇ ਦਿਨ ਜਸਟਿਸ ਸਬੀਨਾ ਨੂੰ ਰਾਜਸਥਾਨ ਹਾਈ ਕੋਰਟ ਤੋਂ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਜਸਟਿਸ ਚਿਤਕਾਰਾ ਨੇ ਕੇਸ ਦੀ ਸ਼ੁਰੂਆਤ ਵਿੱਚ ਹੀ CBI, ਸ਼ਿਕਾਇਤਕਰਤਾ ਅਤੇ ਪਟੀਸ਼ਨਕਰਤਾ ਨੂੰ ਹਲਫ਼ਨਾਮਾ ਦਾਇਰ ਕਰਕੇ ਦੱਸਣ ਲਈ ਕਿਹਾ ਸੀ ਕਿ ਕੀ ਉਨ੍ਹਾਂ ਵੱਲੋਂ ਕੇਸ ਦੀ ਸੁਣਵਾਈ ‘ਤੇ ਕੋਈ ਇਤਰਾਜ਼ ਹੈ। ਇਸ ‘ਤੇ ਸੀਬੀਆਈ ਅਤੇ ਸ਼ਿਕਾਇਤਕਰਤਾ ਪੱਖ ਨੇ ਇਤਰਾਜ਼ ਕੀਤਾ, ਜਿਸ ਤੋਂ ਬਾਅਦ ਉਹ ਮਾਮਲੇ ਦੀ ਸੁਣਵਾਈ ਤੋਂ ਹਟ ਗਏ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਕਲਿਆਣੀ ਸਿੰਘ ਸੀਬੀਆਈ ਵੱਲੋਂ 15 ਜੂਨ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ 21 ਜੂਨ ਤੋਂ ਬੁੜੈਲ ਜੇਲ੍ਹ ਵਿੱਚ ਬੰਦ ਹੈ। ਜੁਲਾਈ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੀ ਸੀਬੀਆਈ ਅਦਾਲਤ ਨੇ ਕਲਿਆਣੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਸਿੱਪੀ ਸਿੱਧੂ ਦੀ ਲਾਸ਼ 20 ਸਤੰਬਰ 2015 ਨੂੰ ਚੰਡੀਗੜ੍ਹ ਦੇ ਸੈਕਟਰ-27 ਦੇ ਇੱਕ ਪਾਰਕ ਵਿੱਚੋਂ ਮਿਲੀ ਸੀ। ਸਿੱਪੀ ਦਾ ਵਿਆਹ ਕਲਿਆਣੀ ਨਾਲ ਹੋਣਾ ਸੀ, ਪਰ ਬਾਅਦ ਵਿੱਚ ਉਨ੍ਹਾਂ ਦੇ ਰਿਸ਼ਤੇ ਵਿੱਚ ਖਟਾਸ ਆ ਗਈ। CBI ਮੁਤਾਬਕ ਸਿੱਪੀ ਨੇ ਕਲਿਆਣੀ ਦੀਆਂ ਕੁਝ ਇਤਰਾਜ਼ਯੋਗ ਤਸਵੀਰਾਂ ਵਾਇਰਲ ਕੀਤੀਆਂ ਸਨ। ਇਸ ਨਾਲ ਕਲਿਆਣੀ ਦੀ ਬਹੁਤ ਬਦਨਾਮੀ ਹੋਈ। ਇਸ ਦਾ ਬਦਲਾ ਲੈਣ ਲਈ ਉਸ ਨੇ ਸਿੱਪੀ ਨੂੰ ਮਾਰਨ ਦੀ ਯੋਜਨਾ ਬਣਾਈ। ਹਾਲਾਂਕਿ ਕਲਿਆਣੀ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ।