ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਵਾਰ ਫਿਰ ‘ਭਾਜਪਾ’ ਦੀ ਬੋਲੀ ਬੋਲ ਕੇ ਆਪਣਾ ਪੰਜਾਬ ਵਿਰੋਧੀ ਪੱਖ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਸ਼ਕਤੀਮਾਨ ਹੀ ਗੰਗਾਧਰ ਹੈ, ਉਵੇਂ ਪ੍ਰਤਾਪ ਬਾਜਵਾ ਹੀ ਪ੍ਰਤਾਪ ‘ਭਾਜਪਾ’ ਏ।
ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਕ ਪਾਸੇ ਕਾਂਗਰਸ ਦੇ ਕੌਮੀ ਆਗੂ ਦੇਸ਼ ਵਿਚ ਸ਼ਾਮਲ ਹੋਣ, ਰਾਜਾਂ ਦੀਆਂ ਸ਼ਕਤੀਆਂ ਵਧਾਉਣ ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਰਾਜਪਾਲ ਦਾ ਪੱਖ ਲੈ ਰਹੇ ਹਨ। ਸ਼ਾਇਦ ਉਹ ਭੁੱਲ ਗਏ ਹਨ ਕਿ ਇਸ ਰਾਜਪਾਲ ਦੇ ਅਹੁਦੇ ਦੀ ਦੁਰਵਰਤੋਂ ਕਰਕੇ ਭਾਜਪਾ ਨੇ ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਗੋਆ, ਮੱਧ ਪ੍ਰਦੇਸ਼ ਅਤੇ ਕਰਨਾਟਕ ਵਿੱਚ ਕਾਂਗਰਸ ਦੀਆਂ ਸਰਕਾਰਾਂ ਨੂੰ ਡੇਗ ਦਿੱਤਾ ਜਾਂ ਬਹੁਮਤ ਹੋਣ ਦੇ ਬਾਵਜੂਦ ਸਰਕਾਰ ਨਹੀਂ ਬਣਨ ਦਿੱਤੀ।
ਕੰਗ ਨੇ ਕਿਹਾ ਕਿ ਚੰਗਾ ਹੁੰਦਾ ਜੇ ਬਾਜਵਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹੱਕ ਵਿਚ ਬੋਲਦੇ ਪਰ ਉਨ੍ਹਾਂ ਦਾ ਭਾਸ਼ਣ ਸੁਣ ਕੇ ਭਾਜਪਾ ਦੇ ਬੁਲਾਰੇ ਵੀ ਸ਼ਰਮਸਾਰ ਹੋ ਗਏ ਹੋਣਗੇ।
ਦੱਸ ਦੇਈਏ ਕਿ ਪ੍ਰਤਾਪ ਬਾਜਵਾ ਨੇ ਕਿਹਾ ਸੀ ਕਿ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਪੰਜਾਬ ਦੇ ਰਾਜਪਾਲ ਨੇ ਚੁਕਾਈ ਤੇ ਹੁਣ ਉਹ ਉਨ੍ਹਾਂ ਨੂੰ ਸੰਵਿਧਾਨਕ ਤੌਰ ‘ਤੇ ਮੁਖੀ ਮੰਨਣ ਤੋਂ ਇਨਕਾਰ ਕਰਦੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਹਨ ਕਿ ਉਹ ਇਲੈਕਟਡ ਹਨ ਤੇ ਗਵਰਨਰ ਸਿਲੈਕਟਡ ਹੈ।
ਬਾਜਵਾ ਨੇ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਮਨਜ਼ੂਰੀ ਵੀ ਰਾਜਪਾਲ ਵੱਲੋਂ ਦਿੱਤੀ ਜਾਣੀ ਹੈ ਪਰ ਸੀਐਮ ਮਾਨ ਰਾਜਪਾਲ ਨੂੰ ਮੁਖੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਦੌਰਾਨ ਕੇਂਦਰ ਵਿੱਚ ਹੋਰ ਵੀ ਸਰਕਾਰਾਂ ਆਈਆਂ ਪਰ ਰਾਜਪਾਲ ਨਾਲ ਹਮੇਸ਼ਾ ਚੰਗੇ ਸਬੰਧ ਬਣਾ ਕੇ ਰੱਖੇ ਗਏ।
ਇਹ ਵੀ ਪੜ੍ਹੋ : ਗੁਜਰਾਤ ‘ਚ ਵੱਡਾ ਹਾਦਸਾ, ਟਾਇਰ ਫਟਣ ਨਾਲ ਖੜ੍ਹੇ ਟਰੱਕ ‘ਚ ਵੜੀ ਫੁਲ ਸਪੀਡ ਜੀਪ, 7 ਦੀ ਥਾਂ ‘ਤੇ ਮੌਤ
ਮਾਲਵਿੰਦਰ ਕੰਗ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਾ ਸਿਰਫ ਹੁਸ਼ਿਆਰਪੁਰ ਟੋਲ ਪਲਾਜ਼ਾ ਨੂੰ ਬੰਦ ਕਰਵਾਉਣ ਗਏ ਸਨ ਸਗੋਂ ਉਥੋਂ ਦੇ ਲੋਕਾਂ ਨੂੰ ਵੀ ਦੱਸਿਆ ਕਿ ਕਿਸ ਤਰ੍ਹਾਂ ਪਿਛਲੀ ਅਕਾਲੀ-ਭਾਜਪਾ ਦੀ ਮਿਹਰਬਾਨੀ ਕਰਕੇ ਟੋਲ ਪਲਾਜ਼ਾ ਨੇ ਆਮ ਲੋਕਾਂ ਤੋਂ 300 ਕਰੋੜ ਰੁਪਏ ਦੀ ਲੁੱਟ ਕੀਤੀ ਅਤੇ ਕਾਂਗਰਸ ਸਰਕਾਰਾਂ… 2013 ਵਿੱਚ ਇਸ ਟੋਲ ਪਲਾਜ਼ਾ ਨੂੰ ਬੰਦ ਕੀਤਾ ਜਾਣਾ ਸੀ ਅਤੇ ਨਿਯਮਾਂ ਦੀ ਅਣਦੇਖੀ ਕਰਕੇ 60 ਕਰੋੜ ਦਾ ਜੁਰਮਾਨਾ ਵੀ ਕੀਤਾ ਗਿਆ ਸੀ।
ਪਟਿਆਲਾ-ਸਮਾਣਾ-ਪਾਤੜਾਂ ਟੋਲ ਪਲਾਜ਼ਾ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਕੰਗ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਤੋਂ 60 ਦਿਨਾਂ ਦਾ ਸਮਾਂ ਮਿਲਿਆ ਹੈ, ਪਰ ਇਸ ਦਾ ਇਹ ਮਤਲਬ ਨਹੀਂ ਕਿ ਉਨ੍ਹਾਂ ਦੀ ਲੁੱਟ ਜਾਰੀ ਰਹੇਗੀ, ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀ ਜ਼ਮਾਨਤ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: