ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਨਹਾਣੀ ਕੇਸ ਨੂੰ ਲੈ ਕੇ ਕੰਗਨਾ ਰਣੌਤ ਦੀ ਅੱਜ ਫਿਰ ਤੋਂ ਬਠਿੰਡਾ ਕੋਰਟ ਵਿਚ ਪੇਸ਼ੀ ਹੋਵੇਗੀ। ਹਾਲਾਂਕਿ ਗੱਲ ਕੀਤੀ ਜਾਵੇ ਤਾਂ ਕੋਰਟ ਨੇ ਵੀਡੀਓ ਕਾਨਫਰੰਸ ਜ਼ਰੀਏ ਪੇਸ਼ ਹੋਣ ਦੀ ਅਰਜ਼ੀ ਖਾਰਜ ਕੀਤੀ ਸੀ। ਕੰਗਨਾ ਨੇ ਫਿਜ਼ੀਕਲੀ ਪੇਸ਼ ਹੋਣ ਤੋਂ ਰਾਹਤ ਮੰਗੀ ਸੀ।
ਪੂਰਾ ਮਾਮਲਾ ਬੇਬੇ ਮਹਿੰਦਰ ਕੌਰ ਦੇ ਨਾਲ ਜੁੜਿਆ ਹੋਇਆ ਹੈ ਜਿਸ ‘ਤੇ ਕਿਸਾਨ ਅੰਦੋਲਨ ਦੌਰਾਨ ਕੰਗਨਾ ਨੇ ਵਿਵਾਦਿਤ ਟਿੱਪਣੀ ਕੀਤੀ ਸੀ। ਲਗਾਤਾਰ ਬਠਿੰਡਾ ਕੋਰਟ ਵਿਚ ਕੰਗਨਾ ਰਣੌਤ ਦੀ ਪੇਸ਼ੀ ਹੋ ਰਹੀ ਹੈ। ਕੋਰਟ ਵੱਲੋਂ ਅੱਜ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੰਗਨਾ ਨਿੱਜੀ ਤੌਰ ‘ਤੇ ਕੋਰਟ ਵਿਚ ਪੇਸ਼ ਹੁੰਦੀ ਹੈ ਜਾਂ ਨਹੀਂ।
ਇਹ ਵੀ ਪੜ੍ਹੋ : CM ਭਗੰਵਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ, ਆਪਣੇ ਬਿਆਨਾਂ ‘ਤੇ ਦੇਣਗੇ ਸਪੱਸ਼ਟੀਕਰਨ
ਦੱਸ ਦੇਈਏ ਕਿ ਸਾਲ 2021 ਵਿਚ ਕਿਸਾਨ ਅੰਦੋਲਨ ਦੌਰਾਨ ਕੰਗਨਾ ਨੇ ਬੇਬੇ ਮਹਿੰਦਰ ਕੌਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਕਰਕੇ ਬੇਬੇ ਮਹਿੰਦਰ ਕੌਰ ਵੱਲੋਂ ਕੇਸ ਦਰਜ ਕਰਵਾਇਆ ਗਿਆ ਸੀ। ਕੰਗਨਾ ਨੇ ਬਿਆਨ ਦਿੱਤਾ ਸੀ ਕਿ ਕਿਸਾਨੀ ਧਰਨੇ ਵਿਚ ਬੈਠੀਆਂ ਮਹਿਲਾਵਾਂ ਪੈਸੇ ਲੈ ਕੇ ਬੈਠੀਆਂ ਹਨ। ਕੁਝ ਸਮਾਂ ਪਹਿਲਾਂ ਬਠਿੰਡਾ ਕੋਰਟ ਵਿਚ ਪੇਸ਼ ਵੀ ਹੋਈ ਸੀ ਪਰ ਹੁਣ ਹਾਜ਼ਰੀ ਮਾਫੀ ਦੀ ਅਰਜ਼ੀ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੁਣ ਕੰਗਨਾ ਨੂੰ ਅੱਜ ਅਦਾਲਤ ਵਿਚ ਪੇਸ਼ ਹੋਣਾ ਪਵੇਗਾ ਨਹੀਂ ਤਾਂ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਕੀਤੀ ਜਾਵੇਗੀ ਤੇ ਗ੍ਰਿਫਤਾਰੀ ਦੇ ਵਾਰੰਟ ਜਾਰੀ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























